.

"ਜੋਤਿ ਓਹਾ ਜੁਗਤਿ ਸਾਇ …"

ਗਿਆਨੀ ਸੁਰਜੀਤ ਸਿੰਘ, ਸਿੱਖ ਮਿਸ਼ਨਰੀ, ਦਿੱਲੀ, ਪ੍ਰਿਂਸੀਪਲ ਗੁਰਮੱਤ ਐਜੂਕੇਸ਼ਨ ਸੈਂਟਰ, ਦਿੱਲੀ,

ਮੈਂਬਰ ਧਰਮ ਪ੍ਰਚਾਰ ਕ: ਦਿ: ਸਿ: ਗੁ: ਪ੍ਰ: ਕਮੇਟੀ, ਦਿੱਲੀ: ਫਾਊਂਡਰ (ਮੋਢੀ) ਸਿੱਖ ਮਿਸ਼ਨਰੀ ਲਹਿਰ ਸੰਨ ੧੯੫੬

"ਜੋਤਿ ਓਹਾ ਜੁਗਤਿ ਸਾਇ ਸਹਿ ਕਾਇਆ ਫੇਰਿ ਪਲਟੀਐ" (ਪੰ: ੯੬੬)

"ਅਪਰੰਪਰ ਪਾਰਬ੍ਰਹਮੁ ਪਰਮੇਸਰੁ ਨਾਨਕ ਗੁਰੁ ਮਿਲਿਆ ਸੋਈ ਜੀਉ" (ਪੰ: ੫੯੯ ਪਾ: ੧)

ਭਾਗ-ਤੀਜਾ (ਰਿ: ) —ਭਾਗ ਦੋ (ਰਿ: ) ਤੋਂ ਅੱਗੇ

ਪਿਛੇ ਤੋਂ ਅੱਗੇ-ਵਿਸ਼ੇ ਦੀ ਪ੍ਰੌਯਤਾ `ਚ ਕੁੱਝ ਹੋਰ ਗੁਰਬਾਣੀ ਫ਼ੁਰਮਾਣ:-

ਸਵਯੇ ਸ੍ਰੀ ਮੁਖਬਾਕ੍ਯ੍ਯ ਮਹਲਾ ੫॥ ਆਦਿ ਪੁਰਖ ਕਰਤਾਰ ਕਰਣ ਕਾਰਣ ਸਭ ਆਪੇ॥ ਸਰਬ ਰਹਿਓ ਭਰਪੂਰਿ ਸਗਲ ਘਟ ਰਹਿਓ ਬਿਆਪੇ॥ ……………. . … ਬਲਿਓ ਚਰਾਗੁ ਅੰਧ੍ਯ੍ਯਾਰ ਮਹਿ ਸਭ ਕਲਿ ਉਧਰੀ ਇੱਕ ਨਾਮ ਧਰਮ॥ ਪ੍ਰਗਟੁ ਸਗਲ ਹਰਿ ਭਵਨ ਮਹਿ ਜਨੁ ਨਾਨਕੁ ਗੁਰੁ ਪਾਰਬ੍ਰਹਮੁ॥   

ਗੁਰੂ ਨਾਨਕ ਸਾਹਿਬ ਨੂੰ ਅਕਾਲਪੁਰਖ ਦਾ ਹੀ ਰੂਪ ਦੱਸਦੇ ਹੋਏ ਪੰਜਵੇਂ ਪਾਤਸ਼ਾਹ ਗੁਰੂ ਅਰਜਨ ਸਾਹਿਬ ਦੇ ਉਪ੍ਰੌਕਤ ਨੌ ਸਵਯਾਂ `ਚੋਂ ਹਰੇਕ ਸਵਈਏ `ਚ ਪਹਿਲਾਂ ਅਕਾਲਪੁਰਖ ਦੀ ਵਡਿਆਈ ਕੀਤੀ ਹੋਈ ਹੈ।

ਫ਼ਿਰ ਸਵਯੇ ਦੀ ਸਮਾਪਤੀ ਸਮੇਂ ਗੁਰੂ ਨਾਨਕ ਪਾਤਸ਼ਾਹ ਨੂੰ ਅਕਾਲਪੁਰਖ ਦੇ ‘ਸਮਸਰਿ’, ‘ਤੁਲਿ’ ਦਸਿਆ ਹੈ (ਅਕਾਲਪੁਰਖ ਨਹੀਂ)। ਇਸ ਤਰ੍ਹਾਂ ਪੰਜਵੇਂ ਪਾਤਸ਼ਾਹ ਦੀ ਇਸ ਨੌ ਸਵਯਾਂ ਦੀ ਲੜੀ ਦੇ ਅਖ਼ੀਰਲੇ, ਨੌਵੈਂ ਅਤੇ ਅੰਤਮ ਸਵਯੇ `ਚ ਗੁਰਦੇਵ ਫ਼ੁਰਮਾਂਉਂਦੇ ਹਨ:-

"ਬਲਿਓ ਚਰਾਗੁ ਅੰਧ੍ਯ੍ਯਾਰ ਮਹਿ ਸਭ ਕਲਿ ਉਧਰੀ ਇੱਕ ਨਾਮ ਧਰਮ॥ ਪ੍ਰਗਟੁ ਸਗਲ ਹਰਿ ਭਵਨ ਮਹਿ ਜਨੁ ਨਾਨਕੁ ਗੁਰੁ ਪਾਰਬ੍ਰਹਮੁ" ਭਾਵ "ਪਾਰਬ੍ਰਹਮ ਦਾ ਰੂਪ, ਉਸ ਦਾ ‘ਜਨੁ’ ਗੁਰੂ ‘ਨਾਨਕੁ’ ਸਾਰੇ ਭਵਨਾਂ `ਚ ਪ੍ਰਗਟ ਹੈ, (ਗੁਰੂ ਨਾਨਕ) ‘ਅੰਧ੍ਯ੍ਯਾਰ ਮਹਿ’ `ਚਰਾਗੁ’ ‘ਬਲਿਓ’ ਹੈ।

ਨੋਟ:- ਇਸ ਤਰ੍ਹਾਂ ਪੰਜਵੇਂ ਪਾਤਸ਼ਾਹ ਦੇ ਇਨ੍ਹਾਂ ਸਾਰੇ ਨੌਂ ਸਵਯਾਂ `ਚ, ਗੁਰੂ ਨਾਨਕ ਸਾਹਿਬ ਨੂੰ ਬਾਰ ਬਾਰ ਅਕਾਲ ਪੁਰਖ ਦਾ ਰੂਪ ਵਰਨਣ ਕੀਤਾ ਤੇ ਬਿਆਣਿਆ ਹੋਇਆ, ਬਲਕਿ ਗੁਰੂ ਨਾਨਕ ਪਾਤਸ਼ਾਹ ਦਾ ਨਾਉਂ ਲੈ-ਲੈ ਕ ਹੀ, ਉਨ੍ਹਾਂ ਦੀ ਵਡਿਆਈ ਵੀ ਕੀਤੀ ਹੋਈ ਹੈ।

ਫ਼ਿਰ "ਸਵਯੇ ਸ੍ਰੀ ਮੁਖਬਾਕ੍ਯ੍ਯ ਮਹਲਾ ੫" ਦੇ ਸਿਰਲੇਖ ਹੇਠਲੇ ਪੰਜਵੇਂ ਪਾਤਸ਼ਾਹ ਦੇ ਉਨ੍ਹਾਂ ਨੌ ਸਵਯਾਂ ਤੋਂ ਇੱਕ ਦੰਮ ਬਾਅਦ, ਆਰੰਭ ਹੋਏ ਭੱਟਾਂ ਦੇ ਸਵਯਾਂ `ਚ, ਭੱਟਾਂ ਨੇ ਵੀ ਆਪਣੇ ਸਵਯਾਂ `ਚ ਗੁਰੂ ਹਸਤੀਆਂ ਸੰਬੰਧੀ ਇਹੀ ਸ਼ਬਦਾਵਲੀ ਤੇ ਢੰਗ ਵਰਤਿਆ ਹੋਇਆਹੈ ਅਤੇ ਉਨ੍ਹਾਂ ਲਈ ਵੀ "ਗੁਰੂ" ਸ਼ਬਦ ਦਾ ਹੀ ਬਰਾਬਰ ਇਸਤੇਮਾਲ ਕੀਤਾ ਹੋਇਆ ਹੈ।

ਇਸ ਤਰ੍ਹਾਂ ਪੰਜਵੇਂ ਪਾਤਸ਼ਤਹ ਤੋਂ ਬਾਅਦ ਯਾਰਾਂ ਭੱਟਾ ਦੇ ਸਮੂਹ ਸਵਯਾਂ `ਚ, ਗੁਰੂ ਪੰਚਮ ਪਾਤਸ਼ਾਹ ਦਾ ਅਤੇ ਭੱਟਾਂ ਦਾ, ਦੋਵੇਂ ਪਾਸੇ ਗੁਰੂ ਨਾਕਕ ਪਾਤਸ਼ਾਹ ਅਤੇ ਬਾਕੀ ਗੁਰੂ ਹੱਸਤੀਆਂ ਦੀ ਉਸਤਤ ਕਰਣ ਦਾ ਮੂਲ ਮਨੋਰਥ ਅਤੇ ਢੰਗ ਇੱਕੋ ਹੀ ਹੈ, ਵੱਖਰਾ-ਵੱਖਰਾ ਨਹੀਂ।

ਤਾਂ ਤੇ ਪੰਜਵੇਂ ਪਾਤਸ਼ਾਹ ਦੇ ਅਰੰਭ `ਚ ਆਏ ਉਨ੍ਹਾਂ ਨੌਂ ਸਵਯਾਂ `ਚੋਂ ਹਰੇਕ ਸਵਯੇ ਦੀ ਸਮਾਪਤੀ `ਤੇ ਗੁਰੂ ਨਾਨਕ ਪਾਤਸ਼ਾਹ ਸੰਬੰਧੀ ਜਿਹੜੀ ਸ਼ਬਦਾਵਲੀ ਆਈ ਹੈ, ਉਹ ਨੰਬਰਵਾਰ ਅਰਥਾਂ ਸਹਿਤਇਸ ਤਰ੍ਹਾਂ ਹੈ:-

"…. ਜਨੁ ਨਾਨਕੁ ਭਗਤੁ ਦਰਿ ਤੁਲਿ ਬ੍ਰਹਮ ਸਮਸਰਿ ਏਕ ਜੀਹ ਕਿਆ ਬਖਾਨੈ॥ ਹਾਂ ਕਿ ਬਲਿ ਬਲਿ ਬਲਿ ਬਲਿ ਸਦ ਬਲਿਹਾਰਿ॥   ॥" (ਪੰ: ੧੩੮੫)

ਅਰਥ: — (ਹਰੀ ਦਾ) ਭਗਤ ਸੇਵਕ (ਗੁਰੂ) ਨਾਨਕ (ਹਰੀ ਦੇ) ਦਰ ਤੇ ਪਰਵਾਨ (ਹੋਇਆ ਹੈ) ਤੇ ਹਰੀ ਵਰਗਾ ਹੈ। (ਮੇਰੀ) ਇੱਕ ਜੀਭ (ਉਸ ਗੁਰੂ ਨਾਨਕ ਦੇ) ਕੀਹ (ਗੁਣ) ਕਥਨ ਕਰ ਸਕਦੀ ਹੈ? ਮੈਂ (ਗੁਰੂ ਨਾਨਕ ਤੋਂ) ਸਦਕੇ ਹਾਂ, ਸਦਕੇ ਹਾਂ, ਸਦਾ ਸਦਕੇ ਹਾਂ। ੧।

ਨੋਟ: —ਉਪ੍ਰੋਕਤ ਸਵਯਾਂ `ਚ ਪਦ ‘ਹਾਂ ਕਿ’ ਸਵਈਏ ਲਈ ਟੇਕ-ਮਾਤ੍ਰ ਹੀ ਵਰਤਿਆ ਹੈ।

"…. ਜਨੁ ਨਾਨਕੁ ਭਗਤੁ ਦਰਿ ਤੁਲਿ ਬ੍ਰਹਮ ਸਮਸਰਿ ਏਕ ਜੀਹ ਕਿਆ ਬਖਾਨੈ॥ ਹਾਂ ਕਿ ਬਲਿ ਬਲਿ ਬਲਿ ਬਲਿ ਸਦ ਬਲਿਹਾਰਿ॥   ॥" (ਪੰ: ੧੩੮੫)

ਅਰਥ: — ਹਰੀ ਦਾ ਭਗਤ ਦਾਸ (ਗੁਰੂ) ਨਾਨਕ (ਹਰੀ ਦੇ) ਦਰ ਤੇ ਪ੍ਰਵਾਨ (ਹੋਇਆ ਹੈ) ਅਤੇ ਹਰੀ ਵਰਗਾ ਹੈ। (ਮੇਰੀ) ਇੱਕ ਜੀਭ (ਉਸ ਗੁਰੂ ਨਾਨਕ ਦੇ) ਕੀਹ (ਗੁਣ) ਕਹਿ ਸਕਦੀ ਹੈ? ਮੈਂ (ਗੁਰੂ ਨਾਨਕ ਤੋਂ) ਸਦਕੇ ਹਾਂ, ਸਦਕੇ ਹਾਂ, ਸਦਾ ਸਦਕੇ ਹਾਂ। ੨।

"…. ਜਨੁ ਨਾਨਕੁ ਭਗਤੁ ਦਰਿ ਤੁਲਿ ਬ੍ਰਹਮ ਸਮਸਰਿ ਏਕ ਜੀਹ ਕਿਆ ਬਖਾਨੈ॥ ਹਾਂ ਕਿ ਬਲਿ ਬਲਿ ਬਲਿ ਬਲਿ ਸਦ ਬਲਿਹਾਰਿ॥   ॥" (ਪੰ: ੧੩੮੬)

ਅਰਥ: — ਹਰੀ ਦਾ ਭਗਤ ਦਾਸ (ਗੁਰੂ) ਨਾਨਕ (ਹਰੀ ਦੇ) ਦਰ ਤੇ ਪ੍ਰਵਾਨ (ਹੋਇਆ ਹੈ) ਅਤੇ ਹਰੀ ਵਰਗਾ ਹੈ। (ਮੇਰੀ) ਇੱਕ ਜੀਭ (ਉਸ ਗੁਰੂ ਨਾਨਕ ਦੇ) ਕੀਹ (ਗੁਣ) ਕਹਿ ਸਕਦੀ ਹੈ? ਮੈਂ (ਗੁਰੂ ਨਾਨਕ ਤੋਂ) ਸਦਕੇ ਹਾਂ, ਸਦਕੇ ਹਾਂ, ਸਦਾ ਸਦਕੇ ਹਾਂ। ੩।

"…ਜਨੁ ਨਾਨਕੁ ਭਗਤੁ ਦਰਿ ਤੁਲਿ ਬ੍ਰਹਮ ਸਮਸਰਿ ਏਕ ਜੀਹ ਕਿਆ ਬਖਾਨੈ॥ ਹਾਂ ਕਿ
ਬਲਿ ਬਲਿ ਬਲਿ ਬਲਿ ਸਦ ਬਲਿਹਾਰਿ॥
  ॥" (ਪੰ: ੧੩੮੬)

ਅਰਥ: — ਹੇ ਪ੍ਰਭੂ! (ਤੇਰਾ) ਭਗਤ ਸੇਵਕ (ਗੁਰੂ ਨਾਨਕ (ਤੇਰੇ) ਦਰ ਤੇ ਪ੍ਰਵਾਨ (ਹੋਇਆ ਹੈ) ਅਤੇ (ਹੇ ਪ੍ਰਭੂ! ਤੈਂ) ਬ੍ਰਹਮ ਦੇ ਸਮਾਨ ਹੈ। (ਮੇਰੀ) ਇੱਕ ਜੀਭ (ਉਸ ਗੁਰੂ ਨਾਨਕ ਦੇ) ਕੀਹ (ਗੁਣ) ਕਹਿ ਸਕਦੀ ਹੈ? ਮੈਂ (ਗੁਰੂ ਨਾਨਕ ਤੋਂ) ਸਦਕੇ ਹਾਂ, ਸਦਕੇ ਹਾਂ, ਸਦਕੇ ਹਾਂ। ੪।

"…. ਧੰਨਿ ਧੰਨਿ ਤੇ ਧੰਨਿ ਜਨ, ਜਿਹ ਕ੍ਰਿਪਾਲੁ ਹਰਿ ਹਰਿ ਭਯਉ॥ ਹਰਿ ਗੁਰੁ ਨਾਨਕੁ ਜਿਨ ਪਰਸਿਅਉ, ਸਿ ਜਨਮ ਮਰਣ ਦੁਹ ਥੇ ਰਹਿਓ॥   ॥" (ਪੰ: ੧੩੮੬)

ਅਰਥ: — ਭਾਗਾਂ ਵਾਲੇ ਹਨ ਉਹ ਮਨੁੱਖ, ਜਿਨ੍ਹਾਂ ਉੱਤੇ ਹਰੀ ਦਇਆਵਾਨ ਹੋਇਆ ਹੈ। ਜਿਨ੍ਹਾਂ ਮਨੁੱਖਾਂ ਨੇ (ਉਪਰੋਕਤ ਗੁਣਾਂ ਵਾਲੇ) ਹਰੀ ਦੇ ਰੂਪ ਗੁਰੂ ਨਾਨਕ ਨੂੰ ਪਰਸਿਆ ਹੈ, ਉਹ ਜਨਮ ਮਰਨ, ਦੋਹਾਂ ਤੋਂ ਬਚ ਰਹੇ ਹਨ। ੫।

"…ਜਿਹ ਠਾਕੁਰੁ ਸੁਪ੍ਰਸੰਨੁ ਭਯ+, ਸਤਸੰਗਤਿ ਤਿਹ ਪਿਆਰੁ॥ ਹਰਿ ਗੁਰੁ ਨਾਨਕੁ ਜਿਨੑ ਪਰਸਿਓ ਤਿਨੑ ਸਭ ਕੁਲ ਕੀਓ ਉਧਾਰੁ॥   ॥" (ਪੰ: ੧੩੮੬)

ਅਰਥ: — ਜਿਨ੍ਹਾਂ ਮਨੁੱਖਾਂ ਉੱਤੇ ਮਾਲਕ-ਪ੍ਰਭੂ ਦਇਆਵਾਨ ਹੋਇਆ ਹੈ, ਉਹਨਾਂ ਦਾ ਸਾਧ ਸੰਗਤਿ ਵਿੱਚ ਪ੍ਰੇਮ (ਪੈ ਗਿਆ ਹੈ)। (ਇਹੋ ਜਿਹੇ) ਹਰੀ-ਰੂਪ ਗੁਰੂ ਨਾਨਕ (ਦੇ ਚਰਨਾਂ) ਨੂੰ ਜਿਨ੍ਹਾਂ ਪਰਸਿਆ ਹੈ, ਉਹਨਾਂ ਮਨੁੱਖਾਂ ਨੇ ਆਪਣੀ ਸਾਰੀ ਕੁਲ ਦਾ ਬੇੜਾ ਪਾਰ ਕਰ ਲਿਆ ਹੈ। ੬।

"…ਜਿਹ ਕ੍ਰਿਪਾਲੁ ਹੋਯਉ ਗ+ਬਿੰਦੁ, ਸਰਬ ਸੁਖ ਤਿਨਹੂ ਪਾਏ॥ ਹਰਿ ਗੁਰੁ ਨਾਨਕੁ ਜਿਨੑ ਪਰਸਿਓ ਤੇ ਬਹੁੜਿ ਫਿਰਿ ਜੋਨਿ ਨ ਆਏ॥   ॥" (ਪੰ: ੧੩੮੬)

ਅਰਥ: — ਜਿਨ੍ਹਾਂ ਮਨੁੱਖਾਂ ਉੱਤੇ ਅਕਾਲ ਪੁਰਖ ਦਇਆਵਾਨ ਹੋਇਆ ਹੈ, ਉਹਨਾਂ ਨੂੰ ਹੀ ਸਾਰੇ ਸੁਖ ਮਿਲੇ ਹਨ। (ਅਜਿਹੇ ਗੁਣਾਂ ਵਾਲੇ) ਅਕਾਲ ਪੁਰਖ ਦੇ ਰੂਪ ਗੁਰੂ ਨਾਨਕ (ਦੇ ਚਰਨਾਂ) ਨੂੰ ਜਿਨ੍ਹਾਂ ਪਰਸਿਆ ਹੈ, ਉਹ ਫਿਰ ਪਰਤ ਕੇ ਜਨਮ (ਮਰਣ) ਵਿੱਚ ਨਹੀਂ ਆਉਂਦੇ। ੭।

"…ਜਿਹ ਕਾਟੀ ਸਿਲਕ ਦਯਾਲ ਪ੍ਰਭਿ, ਸੇਇ ਜਨ ਲਗੇ ਭਗਤੇ॥ ਹਰਿ ਗੁਰੁ ਨਾਨਕੁ ਜਿਨੑ ਪਰਸਿਓ ਤੇ ਇਤ ਉਤ ਸਦਾ ਮੁਕਤੇ॥   ॥" (ਪੰ: ੧੩੮੬)

ਅਰਥ: — ਦਇਆਲ ਪ੍ਰਭੂ ਨੇ ਜਿਨ੍ਹਾਂ ਮਨੁੱਖਾਂ ਦੀ (ਮਾਇਆ ਦੇ ਮੋਹ ਦੀ) ਫਾਹੀ ਕੱਟ ਦਿੱਤੀ ਹੈ, ਉਹ ਮਨੁੱਖ ਉਸ ਦੀ ਭਗਤੀ ਵਿੱਚ ਜੁੜ ਗਏ ਹਨ। (ਇਹੋ ਜਿਹੇ ਉਪ੍ਰੋਕਤ ਗੁਣਾਂ ਵਾਲੇ) ਹਰੀ ਦੇ ਰੂਪ ਗੁਰੂ ਨਾਨਕ ਜਿਨ੍ਹਾਂ ਨੇ ਪਰਸਿਆ ਹੈ, ਉਹ ਜੀਵ ਲੋਕ ਪਰਲੋਕ ਵਿੱਚ ਮਾਇਆ ਦੇ ਬੰਧਨਾਂ ਤੋਂ ਬਚੇ ਹੋਏ ਹਨ। ੮।

"…. ਬਲਿਓ ਚਰਾਗੁ ਅੰਧ੍ਯ੍ਯਾਰ ਮਹਿ ਸਭ ਕਲਿ ਉਧਰੀ ਇੱਕ ਨਾਮ ਧਰਮ॥ ਪ੍ਰਗਟੁ ਸਗਲ ਹਰਿ ਭਵਨ ਮਹਿ ਜਨੁ ਨਾਨਕੁ ਗੁਰੁ ਪਾਰਬ੍ਰਹਮੁ॥   ॥" (ਪੰ: ੧੩੮੭)

ਅਰਥ: — ਹੇ ਭਾਈ! ਤੇਰਾ ਸੇਵਕ, ਹੇ ਪਾਰਬ੍ਰਹਮ! ਤੇਰਾ ਰੂਪ ਗੁਰੂ ਨਾਨਕ ਸਾਰੇ ਜਗਤ ਵਿੱਚ ਪਰਗਟ ਹੋਇਆ ਹੈ। (ਗੁਰੂ ਨਾਨਕ) ਹਨੇਰੇ ਵਿੱਚ ਦੀਵਾ ਜਗ ਪਿਆ ਹੈ, (ਉਸ ਦੇ ਦੱਸੇ ਹੋਏ) ਨਾਮ ਦੀ ਬਰਕਤਿ ਨਾਲ ਸਾਰੀ ਸ੍ਰਿਸ਼ਟੀ ਪਾਰ ਲੰਘ ਰਹੀ ਹੈ। ੯।

() "ਸਭਿ ਇੰਦ੍ਰੀਆ ਵਸਿ ਕਰਿ ਦਿਤੀਓ ਸਤਵੰਤਾ ਸਾੜਾ॥ ਜਿਤੁ ਲਾਈਅਨਿ ਤਿਤੈ ਲਗਦੀਆ, ਨਹ ਖਿੰਜੋਤਾੜਾ॥ ਜੋ ਇਛੀ ਸੋ ਫਲੁ ਪਾਇਦਾ, ਗੁਰਿ ਅੰਦਰਿ ਵਾੜਾ॥ ਗੁਰੁ ਨਾਨਕੁ ਤੁਠਾ ਭਾਇਰਹ, ੁ ਹਰਿ ਵਸਦਾ ਨੇੜਾ" (ਪੰ: ੧੦੯੮)

". . ਤੂੰ ਮੇਰਾ ਸਤਵੰਤਾ ਸਾਈਂ (ਮੇਰੇ ਸਿਰ ਉਤੇ) ਹੈਂ, ਤੂੰ ਮੇਰੀਆਂ ਸਾਰੀਆਂ ਇੰਦ੍ਰੀਆਂ ਮੇਰੇ ਕਾਬੂ ਵਿੱਚ ਕਰ ਦਿੱਤੀਆਂ ਹਨ, ਹੁਣ ਇਹਨਾਂ ਨੂੰ ਜਿਸ ਪਾਸੇ ਲਾਈਦਾ ਹੈ ਉਧਰ ਹੀ ਲੱਗਦੀਆਂ ਹਨ, ਗੁਰੂ ਨੇ (ਮੇਰੇ ਮਨ ਨੂੰ) ਅੰਦਰ ਵਲ ਪਰਤਾ ਦਿੱਤਾ ਹੈ, ਹੁਣ ਮੈਂ ਜੋ ਕੁੱਝ ਇੱਛਾ ਕਰਦਾ ਹਾਂ ਉਹੀ ਫਲ ਪ੍ਰਾਪਤ ਕਰ ਲੈਂਦਾ ਹਾਂ।

ਹੇ ਭਰਾਵੋ! ਮੇਰੇ ਉਤੇ ਗੁਰੂ ਨਾਨਕ ਪਰਸੰਨ ਹੋ ਪਿਆ ਹੈ, (ਉਸ ਦੀ ਮੇਹਰ ਨਾਲ) ਮੈਨੂੰ ਪ੍ਰਭੂ (ਆਪਣੇ) ਨੇੜੇ ਵੱਸਦਾ ਦਿੱਸਦਾ ਹੈ"

(). . ਹਰਿ ਕਾ ਚਿਹਨੁ ਸੋਈ ਹਰਿ ਜਨ ਕਾ ਹਰਿ ਆਪੇ ਜਨ ਮਹਿ ਆਪੁ ਰਖਾਂਤਿ॥ ਧਨੁ ਧੰਨੁ ਗੁਰੂ ਨਾਨਕੁ ਸਮਦਰਸੀ ਜਿਨਿ ਨਿੰਦਾ ਉਸਤਤਿ ਤਰੀ ਤਰਾਂਤਿ॥ ੪॥" (ਪੰ: ੧੨੬੪)

ਹੇ ਭਾਈ! (ਉੱਚੇ ਆਤਮਕ ਜੀਵਨ ਦਾ ਜਿਹੜਾ) ਲੱਛਣ ਪਰਮਾਤਮਾ ਦਾ ਹੁੰਦਾ ਹੈ (ਸਿਮਰਨ ਦੀ ਬਰਕਤਿ ਨਾਲ) ਉਹੀ ਲੱਛਣ ਪਰਮਾਤਮਾ ਦੇ ਭਗਤ ਦਾ ਹੋ ਜਾਂਦਾ ਹੈ। ਪ੍ਰਭੂ ਆਪ ਹੀ ਆਪਣੇ ਆਪ ਨੂੰ ਆਪਣੇ ਸੇਵਕ ਵਿੱਚ ਟਿਕਾਈ ਰੱਖਦਾ ਹੈ।

ਹੇ ਭਾਈ! ਸਭ ਜੀਵਾਂ ਵਿੱਚ ਇਕੋ ਹਰੀ ਦੀ ਜੋਤਿ ਵੇਖਣ ਵਾਲਾ ਗੁਰੂ ਨਾਨਕ (ਹਰ ਵੇਲੇ) ਸਲਾਹੁਣ-ਜੋਗ ਹੈ, ਜਿਸ ਨੇ ਆਪ ਨਿੰਦਾ ਤੇ ਖ਼ੁਸ਼ਾਮਦ (ਦੀ ਨਦੀ) ਪਾਰ ਕਰ ਲਈ ਹੈ ਅਤੇ ਹੋਰਨਾਂ ਨੂੰ ਇਸ ਵਿਚੋਂ ਪਾਰ ਲੰਘਾ ਦੇਂਦਾ ਹੈ। ੪।

() "ਧੰਨਿ ਧੰਨਿ ਤੇ ਧੰਨਿ ਜਨ, ਜਿਹ ਕ੍ਰਿਪਾਲੁ ਹਰਿ ਹਰਿ ਭਯਉ॥ ਹਰਿ ਗੁਰੁ ਨਾਨਕੁ ਜਿਨ ਪਰਸਿਅਉ ਸਿ ਜਨਮ ਮਰਣ ਦੁਹ ਥੇ ਰਹਿਓ" (ਪੰ: ੧੩੮੬)

ਅਰਥ: — ਭਾਗਾਂ ਵਾਲੇ ਹਨ ਉਹ ਮਨੁੱਖ, ਜਿਨ੍ਹਾਂ ਉੱਤੇ ਹਰੀ ਦਇਆਵਾਨ ਹੋਇਆ ਹੈ। ਜਿਨ੍ਹਾਂ ਮਨੁੱਖਾਂ ਨੇ (ਉਪਰੋਕਤ ਗੁਣਾਂ ਵਾਲੇ) ਹਰੀ ਦੇ ਰੂਪ ਗੁਰੂ ਨਾਨਕ ਨੂੰ ਪਰਸਿਆ ਹੈ, ਉਹ ਜਨਮ ਮਰਨ ਦੋਹਾਂ ਤੋਂ ਬਚ ਰਹੇ ਹਨ।

ੱ () "ਜਿਹ ਕ੍ਰਿਪਾਲੁ ਹੋਯਉ ਗ+ਬਿੰਦੁ, ਸਰਬ ਸੁਖ ਤਿਨਹੂ ਪਾਏ॥ ਹਰਿ ਗੁਰੁ ਨਾਨਕੁ ਜਿਨੑ ਪਰਸਿਓ, ਤੇ ਬਹੁੜਿ ਫਿਰਿ ਜੋਨਿ ਨ ਆਏ" (ਪੰ: ੧੩੮੬)

ਅਰਥ: — ਜਿਨ੍ਹਾਂ ਮਨੁੱਖਾਂ ਉੱਤੇ ਅਕਾਲਪੁਰਖ ਦਇਆਵਾਨ ਹੋਇਆ ਹੈ, ਉਹਨਾਂ ਨੂੰ ਹੀ ਸਾਰੇ ਸੁਖ ਮਿਲੇ ਹਨ। (ਅਜਿਹੇ ਗੁਣਾਂ ਵਾਲੇ) ਅਕਾਲ ਪੁਰਖ ਦੇ ਰੂਪ ਗੁਰੂ ਨਾਨਕ (ਦੇ ਚਰਨਾਂ) ਨੂੰ ਜਿਨ੍ਹਾਂ ਪਰਸਿਆ ਹੈ, ਉਹ ਫਿਰ ਪਰਤ ਕੇ ਜਨਮ (ਮਰਣ) ਵਿੱਚ ਨਹੀਂ।

() "ਧੰਨਿ ਧੰਨਿ ਤੇ ਧੰਨਿ ਜਨ, ਜਿਹ ਕ੍ਰਿਪਾਲੁ ਹਰਿ ਹਰਿ ਭਯਉ॥ ਹਰਿ ਗੁਰੁ ਨਾਨਕੁ ਜਿਨ ਪਰਸਿਅਉ ਸਿ ਜਨਮ ਮਰਣ ਦੁਹ ਥੇ ਰਹਿਓ॥ ੫॥" (ਪੰ: ੧੩੮੬)

ਅਰਥ: — ਭਾਗਾਂ ਵਾਲੇ ਹਨ ਉਹ ਮਨੁੱਖ, ਜਿਨ੍ਹਾਂ ਉੱਤੇ ਹਰੀ ਦਇਆਵਾਨ ਹੋਇਆ ਹੈ। ਜਿਨ੍ਹਾਂ ਮਨੁੱਖਾਂ ਨੇ (ਉਪਰੋਕਤ ਗੁਣਾਂ ਵਾਲੇ) ਹਰੀ ਦੇ ਰੂਪ ਗੁਰੂ ਨਾਨਕ ਨੂੰ ਪਰਸਿਆ ਹੈ, ਉਹ ਜਨਮ ਮਰਨ ਦੋਹਾਂ ਤੋਂ ਬਚ ਰਹੇ ਹਨ। ੫।

() "ਜਿਹ ਕਾਟੀ ਸਿਲਕ ਦਯਾਲ ਪ੍ਰਭਿ, ਸੇਇ ਜਨ ਲਗੇ ਭਗਤੇ॥ ਹਰਿ ਗੁਰੁ ਨਾਨਕੁ ਜਿਨੑ ਪਰਸਿਓ, ਤੇ ਇਤ ਉਤ ਸਦਾ ਮੁਕਤੇ" (ਪੰ: ੧੩੮੬)

ਅਰਥ: — ਦਇਆਲ ਪ੍ਰਭੂ ਨੇ ਜਿਨ੍ਹਾਂ ਮਨੁੱਖਾਂ ਦੀ (ਮਾਇਆ ਦੇ ਮੋਹ ਦੀ) ਫਾਹੀ ਕੱਟ ਦਿੱਤੀ ਹੈ, ਉਹ ਮਨੁੱਖ ਉਸ ਦੀ ਭਗਤੀ ਵਿੱਚ ਜੁੜ ਗਏ ਹਨ। (ਇਹੋ ਜਿਹੇ ਉਪ੍ਰੋਕਤ ਗੁਣਾਂ ਵਾਲੇ) ਹਰੀ ਦੇ ਰੂਪ ਗੁਰੂ ਨਾਨਕ ਜਿਨ੍ਹਾਂ ਨੇ ਪਰਸਿਆ ਹੈ, ਉਹ ਜੀਵ ਲੋਕ ਪਰਲੋਕ ਵਿੱਚ ਮਾਇਆ ਦੇ ਬੰਧਨਾਂ ਤੋਂ ਬਚੇ ਹੋਏ ਹਨ। ੮।

() "ਗੁਰੁ ਨਾਨਕੁ, ਨਿਕਟਿ ਬਸੈ ਬਨਵਾਰੀ॥ ਤਿਨਿ ਲਹਣਾ ਥਾਪਿ, ਜੋਤਿ ਜਗਿ ਧਾਰੀ॥ ਲਹਣੈ, ਪੰਥੁ ਧਰਮ ਕਾ ਕੀਆ॥ ਅਮਰਦਾਸ ਭਲੇ ਕਉ ਦੀਆ॥ ਤਿਨਿ, ਸ੍ਰੀ ਰਾਮਦਾਸੁ ਸੋਢੀ ਥਿਰੁ ਥਪ੍ਯ੍ਯਉ॥ ਹਰਿ ਕਾ ਨਾਮੁ ਅਖੈ ਨਿਧਿ ਅਪ੍ਯ੍ਯਉ" (ਪੰ: ੧੪੦੧)

ਅਰਥ: — ਗੁਰੂ ਨਾਨਕ ਅਕਾਲ ਪੁਰਖ ਦੇ ਨੇੜੇ ਵੱਸਦਾ ਹੈ। ਉਸ (ਗੁਰੂ ਨਾਨਕ) ਨੇ ਲਹਣੇ ਨੂੰ ਨਿਵਾਜ ਕੇ ਜਗਤ ਵਿੱਚ (ਰੱਬੀ) ਜੋਤਿ ਪ੍ਰਕਾਸ਼ ਕੀਤੀ। ਲਹਣੇ ਨੇ ਧਰਮ ਦਾ ਰਾਹ ਚਲਾਇਆ, ਤੇ ਭੱਲੇ (ਗੁਰੂ) ਅਮਰਦਾਸ ਜੀ ਨੂੰ (ਨਾਮ ਦੀ ਦਾਤਿ) ਦਿੱਤੀ। ਉਸ (ਗੁਰੂ ਅਮਰਦਾਸ ਜੀ) ਨੇ ਸੋਢੀ ਗੁਰੂ ਰਾਮਦਾਸ ਜੀ ਨੂੰ ਹਰੀ ਦਾ ਨਾਮ-ਰੂਪ ਨਾਹ ਮੁੱਕਣ ਵਾਲਾ ਖ਼ਜ਼ਾਨਾ ਬਖ਼ਸ਼ਿਆ ਤੇ (ਉਹਨਾਂ ਨੂੰ ਸਦਾ ਲਈ) ਅਟੱਲ ਕਰ ਦਿੱਤਾ।

() "ਸਤਿਗੁਰਿ ਨਾਨਕਿ, ਭਗਤਿ ਕਰੀ ਇੱਕ ਮਨਿ, ਤਨੁ ਮਨੁ ਧਨੁ, ਗੋਬਿੰਦ ਦੀਅਉ॥ ਅੰਗਦਿ, ਅਨੰਤ ਮੂਰਤਿ ਨਿਜ ਧਾਰੀ, ਅਗਮ ਗ੍ਯ੍ਯਾਨਿ, ਰਸਿ ਰਸ੍ਯ੍ਯਉ ਹੀਅਉ" (ਪੰ: ੧੪੦੫)

ਅਰਥ: — ਗੁਰੂ ਨਾਨਕ ਦੇਵ ਜੀ ਨੇ ਇਕ-ਮਨ ਹੋ ਕੇ ਭਗਤੀ ਕੀਤੀ, ਤੇ (ਆਪਣਾ) ਤਨ ਮਨ ਧਨ ਗੋਬਿੰਦ ਨੂੰ ਅਰਪਨ ਕਰ ਦਿੱਤਾ। (ਗੁਰੂ) ਅੰਗਦ (ਸਾਹਿਬ ਜੀ) ਨੇ ‘ਅਨੰਤ ਮੂਰਤਿ’ ਹਰੀ ਨੂੰ ਆਪਣੇ ਅੰਦਰ ਟਿਕਾਇਆ, ਅਪਹੁੰਚ ਹਰੀ ਦੇ ਗਿਆਨ ਦੀ ਬਰਕਤਿ ਨਾਲ ਆਪ ਦਾ ਹਿਰਦਾ ਪ੍ਰੇਮ ਵਿੱਚ ਭਿੱਜ ਗਿਆ।

ਇਸੇ ਲੜੀ `ਚ ਹੁਣ ਦਰਸ਼ਨ ਕਰਦੇ ਹਾਂ ਜਦੋਂ ਬਾਕਾਇਦਾ "ਗੁਰੂ ਨਾਨਕ ਦੇਵ ਨੂੰ ਸੰਬੋਧਨ ਕਰ ਕੇ" ਭੱਟ ‘ਕੱਲਸਹਾਰ ਵੀ’ ਮਹਲੇ ਪਹਿਲੇ ਕੇ ਸਵਈਆਂ `ਚ ਕੇਵਲ ਗੁਰੂ ਨਾਨਕ ਸਾਹਿਬ ਦੀ ਉਸਤਤਿ ਕਰਦਾ ਹੋਇਆ ਕਹਿੰਦਾ ਹੈ: —

() "ਸਤਜੁਗਿ ਤੈ ਮਾਣਿਓ, ਛਲਿਓ ਬਲਿ ਬਾਵਨ ਭਾਇਓ॥ ਤ੍ਰੇਤੈ ਤੈ ਮਾਣਿਓ, ਰਾਮੁ ਰਘੁਵੰਸੁ ਕਹਾਇਓ॥ ਦੁਆਪੁਰਿ ਕ੍ਰਿਸਨ ਮੁਰਾਰਿ, ਕੰਸੁ ਕਿਰਤਾਰਥੁ ਕੀਓ॥ ਉਗ੍ਰਸੈਣ ਕਉ ਰਾਜੁ, ਅਭੈ ਭਗਤਹ ਜਨ ਦੀਓ॥ ਕਲਿਜੁਗਿ ਪ੍ਰਮਾਣੁ ਨਾਨਕ ਗੁਰੁ ਅੰਗਦੁ ਅਮਰੁ ਕਹਾਇਓ॥ ਸ੍ਰੀ ਗੁਰੂ ਰਾਜੁ, ਅਬਿਚਲੁ ਅਟਲੁ, ਆਦਿ ਪੁਰਖਿ ਫੁਰਮਾਇਓ॥ ੭॥" (ਪੰ: ੧੩੯੦)

ਵਿਸ਼ੇਸ਼ ੧- ਪਹਿਲੇ ਸੰਗ੍ਰਹ ਦੇ ੯ ਅਤੇ ਇਸ ਸੰਗ੍ਰਹ ਦੇ ੧੧ ਸਵਈਏ ਮਿਲਾ ਕੇ, ਇਸਰਹਾਂ ਗੁਰੂ ਅਰਜਨ ਸਾਹਿਬ ਦੇ ਪਹਿਲੇ ਪਾਤਸਾਹ ਨਾਲ ਸੰਬੰਧਤ ਕੁਲ ੨੦ ਸਵਈਏ ਹਨ।

ਨੋਟ-੨-ਅਰਥ (ਇੰਨ-ਬਿੰਨ ਪ੍ਰੋ: ਸਾਹਿਬ ਸਿੰਘ ਜੀ) - ਧੰਨਵਾਦਿ ਸਹਿਤ

ਚਲਦਾ--#Including this Self Learning Gurmat Lesson no.R-506 Part III-Re,,…-No.R M-506-Part III-Re,,… R506- Part III-Re-MG #

"ਜੋਤਿ ਓਹਾ ਜੁਗਤਿ ਸਾਇ …"

ਭਾਗ-ਤੀਜਾ (ਰਿ: ) —ਭਾਗ ਦੋ (ਰਿ: ) ਤੋਂ ਅੱਗੇ

ਸਾਰੇ ਪੰਥਕ ਮਸਲਿਆਂ ਦਾ ਹੱਲ ਅਤੇ ਸੈਂਟਰ ਵੱਲੋਂ ਲਿਖੇ ਜਾ ਰਹੇ ਸਾਰੇ ‘ਗੁਰਮੱਤ ਪਾਠਾਂ’, ਪੁਸਤਕਾ ਤੇ ਹੁਣ ਗੁਰਮੱਤ ਸੰਦੇਸ਼ਾ ਵਾਲੀ ਅਰੰਭ ਹੋਈ ਲੜੀ, ਇਨ੍ਹਾਂ ਸਾਰਿਆਂ ਦਾ ਮਕਸਦ ਇਕੋ ਹੈ-ਤਾ ਕਿ ਹਰੇਕ ਸੰਬੰਧਤ ਪ੍ਰਵਾਰ ਅਰਥਾਂ ਸਹਿਤ ‘ਗੁਰੂ ਗ੍ਰੰਥ ਸਾਹਿਬ’ ਜੀ ਦਾ ਸਹਿਜ ਪਾਠ ਸਦਾ ਚਾਲੂ ਰਖ ਕੇ ਆਪਣੇ ਜੀਵਨ ਨੂੰ ਗੁਰਬਾਣੀ ਸੋਝੀ ਵਾਲਾ ਬਣਾਏ। ਅਰਥਾਂ ਲਈ ਦਸ ਭਾਗ ‘ਗੁਰੂ ਗ੍ਰੰਥ ਦਰਪਣ’ ਪ੍ਰੋ: ਸਾਹਿਬ ਸਿੰਘ ਜਾਂ ਚਾਰ ਭਾਗ ਸ਼ਬਦਾਰਥ ਲਾਹੇਵੰਦ ਹੋਵੇਗਾ ਜੀ।

For all the Self Learning Gurmat Lessons (Excluding Books) written by ‘Principal Giani Surjit Singh’ Sikh Missionary, Delhi-All the rights are reserved with the writer himself; but easily available in proper Deluxe Covers for

(1) Further Distribution within ‘Guru Ki Sangat’

(2) For Gurmat Stalls

(3) For Gurmat Classes & Gurmat Camps

with intention of Gurmat Parsar, at quite nominal printing cost i.e. mostly Rs 400/-(but in rare cases Rs. 450/-) per hundred copies (+P&P.Extra) From ‘Gurmat Education Centre, Delhi’, Postal Address- A/16 Basement, Dayanand Colony, Lajpat Nagar IV, N. Delhi-24

Ph 91-11-26236119, 46548789 ® Ph. 91-11-26487315 Cell 9811292808

Emails- [email protected] & [email protected]

web sites-

www.gurbaniguru.org

theuniqeguru-gurbani.com

gurmateducationcentre.com




.