.

"ਜੋਤਿ ਓਹਾ ਜੁਗਤਿ ਸਾਇ …"

(ਭਾਗ-ਪਹਿਲਾ)

ਗਿਆਨੀ ਸੁਰਜੀਤ ਸਿੰਘ, ਸਿੱਖ ਮਿਸ਼ਨਰੀ, ਦਿੱਲੀ, ਪ੍ਰਿਂਸੀਪਲ ਗੁਰਮੱਤ ਐਜੂਕੇਸ਼ਨ ਸੈਂਟਰ, ਦਿੱਲੀ,

ਮੈਂਬਰ ਧਰਮ ਪ੍ਰਚਾਰ ਕ: ਦਿ: ਸਿ: ਗੁ: ਪ੍ਰ: ਕਮੇਟੀ, ਦਿੱਲੀ: ਫਾਊਂਡਰ (ਮੋਢੀ) ਸਿੱਖ ਮਿਸ਼ਨਰੀ ਲਹਿਰ ਸੰਨ ੧੯੫੬

ਮੂਲ ਵਿਸ਼ਾ- "ਜੋਤਿ ਓਹਾ ਜੁਗਤਿ ਸਾਇ, ਸਹਿ ਕਾਇਆ ਫੇਰਿ ਪਲਟੀਐ" (ਪੰ: ੯੬੬) ਅਥਵਾ

() "ਜੋਤਿ ਰੂਪਿ ਹਰਿ ਆਪਿ ਗੁਰੂ ਨਾਨਕੁ ਕਹਾਯਉ॥ ਤਾ ਤੇ ਅੰਗਦੁ ਭਯਉ ਤਤ ਸਿਉ ਤਤੁ ਮਿਲਾਯਉ॥ ਅੰਗਦਿ ਕਿਰਪਾ ਧਾਰਿ ਅਮਰੁ ਸਤਿਗੁਰੁ ਥਿਰੁ ਕੀਅਉ॥ ਅਮਰਦਾਸਿ ਅਮਰਤੁ ਛਤ੍ਰੁ ਗੁਰ ਰਾਮਹਿ ਦੀਅਉ॥ ਗੁਰ ਰਾਮਦਾਸ ਦਰਸਨੁ ਪਰਸਿ ਕਹਿ ਮਥੁਰਾ ਅੰਮ੍ਰਿਤ ਬਯਣ॥ ਮੂਰਤਿ ਪੰਚ ਪ੍ਰਮਾਣ ਪੁਰਖੁ ਗੁਰੁ ਅਰਜੁਨੁ ਪਿਖਹੁ ਨਯਣ॥   ॥" (ਪੰ: ੧੪੦੮) ਆਦਿ

ਉਪ੍ਰੋਕਤ ਵਿਸ਼ੇ ਦੀ ਪ੍ਰੌੜਤਾ `ਚ ਕਿ ਗੁਰੂ ਨਾਨਕ ਪਾਤਸ਼ਾਹ ਤੋਂ ਲੈ ਕੇ ਦਸਮੇਸ਼ ਪਿਤਾ ਗੁਰੂ ਗੋਬਿੰਦ ਸਿੰਘ ਜੀ ਤੀਕ ਦਸੋਂ ਪਾਤਸ਼ਾਹਈਆਂ ਕੇਵਲ ਸਰੀਰ ਪੱਖੋਂ ਹੀ ਭਿੰਨ-ਭਿੰਨ ਸਨ, ਜਦਕਿ ਉਹ ਦਸੋਂ ਹੀ ਪਾਤਸ਼ਾਹਈਆਂ ਮੂਲ ਰੂਪ `ਚ ਇਕੋ-ਇਕ ਅਕਾਲਪੁਰਖੀ ਜੋਤ ਦਾ ਹੀ ਪ੍ਰਗਟਾਵਾ ਸਨ।

ਯਯਯ--ਵਿਸ਼ੇ ਸੰਬੰਧੀ ਕੁੱਝ ਹੋਰ--ਯਯਯ

ਫ਼ਿਰ ਇੱਥੇ ਹੀ ਬੱਸ ਛੇ ਅਕਤੂਬਰ ਈ: ਸੰਨ ੧੭੦੮ ਦੀ ਸ਼ਾਮ ਨੂੰ ਦਸਮੇਸ਼ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨੇ:-

ਅਬਚਲ ਨਗਰ, ਦਖਣ ਸ੍ਰੀ ਨਾਦੇੜ ਸਾਹਿਬ ਦੇ ਸਥਾਨ `ਤੇ "ਖੰਡੇ ਦੀ ਪਾਹੁਲ ਪ੍ਰਾਪਤ" "ਤਿਆਰ-ਬਰ-ਤਿਆਰ" ਪੰਜ ਸਿੰਘਾਂ ਨੂੰ ਤਾਬਿਅ ਖੜੇ ਕਰਕੇ ਅਤੇ ਉਨ੍ਹਾਂ ਪੰਜਾਂ `ਤੇ ਸਮੂਹਿਕ ਰੂਪ `ਚ ਇੱਕ ਤਿੰਨ ਨੁਕਾਤੀ ਇਤਿਹਾਸਕ ਕੋਡ ਲਾਗੂ ਕਰੇਕ:-

ਪੰਜਵੇ ਪਾਤਸ਼ਾਹ ਰਾਹੀਂ ਆਪਣੀ ਨਿਗਰਾਨੀ ਹੇਠ ਸ੍ਰੀ ਅੰਮ੍ਰਿਤਸਰ ਸਾਹਿਬ ਵਿਖੇ ਸ੍ਰੀ ਰਾਮਸਰ ਸਰੋਵਰ ਦੇ ਕੰਡੇ ਬੈਠ ਕੇ ਭਾਈ ਗੁਰਦਾਸ ਜੀ ਪਾਸੋਂ ਲਿਖਵਾਈ ਤੇ ਤਿਆਰ ਕਰਵਾਈ ਹੋਈ ਅੱਖਰ ਰੂਪ "ਆਦਿ ਬੀੜ" ਅਥਵਾ "ਪੋਥੀ ਪਰਮੇਸਰ ਕਾ ਥਾਨੁ" (ਪੰ: ੧੨੨੬) ਨੂੰ ਭਾਈ ਮਨੀ ਸਿੰਘ ਜੀ ਰਾਹੀਂ ਸੰਪੂਰਣ ਕਰਵਾਉਣ ਉਪ੍ਰੰਤ:-

ਬਾਕਾਇਦਾ ਐਲਾਨ ਕਰਕੇ, ਉਸ ਨੂੰ "ਦਸਾਂ ਪਾਤਸ਼ਾਹੀਆਂ ਦੀ "ਜਾਗਦੀ ਜੋਤ" "ਸਾਹਿਬ ਸ੍ਰੀ ਗੁਰੂ ਗ੍ਰੰਥ ਸਾਿਹਬ ਜੀ" ਦੇ ਰੂਪ `ਚ "ਸਦੀਵ ਕਾਲ ਲਈ" "ਸਮੂਚੇ ਗੁਰੂ ਕੇ ਪੰਥ ਲਈ" ਗੁਰਗੱਦੀ ਬਖ਼ਸ਼ਨ ਵਾਲਾ ਐਲਾਨ ਵੀ ਕਰ ਦਿੱਤਾ।

ਇਸਤਰ੍ਹਾਂ ਦੋਰਾਹ ਦੇਵੀਏ ਕਿ ਦਸਮੇਸ਼ ਜੀ ਨੇ ਉਸ ਦਿਨ, "ਸਾਹਿਬ ਸ੍ਰੀ ਗੁਰੂ ਗ੍ਰੰਥ ਸਾਿਹਬ ਜੀ" ਨੂੰ ਸਮੂਚੇ "ਗੁਰੂ ਕੇ ਪੰਥ ਲਈ" ਤਿਆਰ ਹੋ ਚੁੱਕੇ ਉਸ ਅੱਖਰ-ਰੂਪ ਸਰੂਪ ਲਈ "ਸਾਹਿਬ ਸ੍ਰੀ ਗੁਰੂ ਗ੍ਰੰਥ ਸਾਿਹਬ ਜੀ" ਦੀ ਸੰਪੂਰਣਤਾ ਵਾਲਾ ਐਲਾਨ ਕਰਕੇ ਉਸ ਨੂੰ ਸਦੀਵ ਕਾਲ ਲਈ "ਗੁਰਗੱਦੀ" ਵੀ ਸੌਂਪ ਦਿੱਤੀ।

ਇਸ ਤਰ੍ਰਾਂ ਦਸਮ ਪਿਤਾ ਨੇ ਗੁਰੂ ਨਾਨਕ ਪਾਤਸਾਹ ਤੋਂ ਚਲਦੀ ਆ ਰਹੀ "ਗੁਰੂ ਪਦ" ਵਾਲੀ ਸਰੀਰਕ ਮਰਯਾਦਾ ਨੂੰ ਵੀ, "ਗੁਰੂ ਕੇ ਪੰਥ ਚੋਂ" ਸਦੀਵ ਕਾਲ ਲਈ ਸਮਾਪਤ ਕਰ ਦਿੱਤਾ।

ਉਪ੍ਰੰਤ ਉਸੇ ਇਲਾਹੀ ਸੱਚ "ਜੋਤਿ ਓਹਾ ਜੁਗਤਿ ਸਾਇ, ਸਹਿ ਕਾਇਆ ਫੇਰਿ ਪਲਟੀਐ" (ਪੰ: ੯੬੬) ਅਥਵਾ

"ਜੋਤਿ ਰੂਪਿ ਹਰਿ ਆਪਿ ਗੁਰੂ ਨਾਨਕੁ ਕਹਾਯਉ॥ ਤਾ ਤੇ ਅੰਗਦੁ ਭਯਉ ਤਤ ਸਿਉ ਤਤੁ ਮਿਲਾਯਉ॥ ਅੰਗਦਿ ਕਿਰਪਾ ਧਾਰਿ ਅਮਰੁ ਸਤਿਗੁਰੁ ਥਿਰੁ ਕੀਅਉ॥ ਅਮਰਦਾਸਿ ਅਮਰਤੁ ਛਤ੍ਰੁ ਗੁਰ ਰਾਮਹਿ ਦੀਅਉ॥ ਗੁਰ ਰਾਮਦਾਸ ਦਰਸਨੁ ਪਰਸਿ ਕਹਿ ਮਥੁਰਾ ਅੰਮ੍ਰਿਤ ਬਯਣ॥ ਮੂਰਤਿ ਪੰਚ ਪ੍ਰਮਾਣ ਪੁਰਖੁ ਗੁਰੁ ਅਰਜੁਨੁ ਪਿਖਹੁ ਨਯਣ॥   ॥" ਦੀ ਪ੍ਰੌੜਤਾ `ਚ ਗੁਰਬਣੀ ਖਜ਼ਾਨੇ `ਚੋਂ ਕੁੱਝ ਹੋਰ ਗੁਰਬਾਣੀ ਫ਼ੁਰਮਾਨ, ਧੰਨਵਾਦਿ ਸਹਿਤ ਅੱਗੇ ਦਿੱਤੇ ਜਾ ਰਹੇ ਹਨ:-

"ਅਪਰੰਪਰ ਪਾਰਬ੍ਰਹਮੁ ਪਰਮੇਸਰੁ ਨਾਨਕ ਗੁਰੁ ਮਿਲਿਆ ਸੋਈ ਜੀਉ" (ਪੰ: ੫੯੯ ਪਾ: ੧)

"ਗੁਰਿ ਚੇਲੇ ਰਹਰਾਸਿ ਕੀਈ ਨਾਨਕਿ ਸਲਾਮਤਿ ਥੀਵਦੈ॥ ਸਹਿ ਟਿਕਾ ਦਿਤੋਸੁ ਜੀਵਦੈ" (ਪੰ: ੯੬੬ ਪਾ: ੧)

"ਸਲੋਕੁ ਮਃ ੫॥ ਧਰਣਿ ਸੁਵੰਨੀ ਖੜ ਰਤਨ ਜੜਾਵੀ ਹਰਿ ਪ੍ਰੇਮ ਪੁਰਖੁ ਮਨਿ ਵੁਠਾ॥ ਸਭੇ ਕਾਜ ਸੁਹੇਲੜੇ ਥੀਏ ਗੁਰੁ ਨਾਨਕੁ ਸਤਿਗੁਰੁ ਤੁਠਾ॥ ੧॥" (ਪੰ: ੩੨੨ ਪਾ: ੧)

"ਆਸਾ ਮਹਲਾ ੫॥ ਸਤਿਗੁਰ ਸਾਚੈ ਦੀਆ ਭੇਜਿ॥ ਚਿਰੁ ਜੀਵਨੁ ਉਪਜਿਆ ਸੰਜੋਗਿ॥ ਉਦਰੈ ਮਾਹਿ ਆਇ ਕੀਆ ਨਿਵਾਸੁ॥ ਮਾਤਾ ਕੈ ਮਨਿ ਬਹੁਤੁ ਬਿਗਾਸੁ॥   ॥ ਜੰਮਿਆ ਪੂਤੁ ਭਗਤੁ ਗੋਵਿੰਦ ਕਾ॥ ਪ੍ਰਗਟਿਆ ਸਭ ਮਹਿ ਲਿਖਿਆ ਧੁਰ ਕਾ॥ ਰਹਾਉ॥ ਦਸੀ ਮਾਸੀ ਹੁਕਮਿ ਬਾਲਕ ਜਨਮੁ ਲੀਆ॥ ਮਿਟਿਆ ਸੋਗੁ ਮਹਾ ਅਨੰਦੁ ਥੀਆ॥ ਗੁਰਬਾਣੀ ਸਖੀ ਅਨੰਦੁ ਗਾਵੈ॥ ਸਾਚੇ ਸਾਹਿਬ ਕੈ ਮਨਿ ਭਾਵੈ॥   

ਵਧੀ ਵੇਲਿ ਬਹੁ ਪੀੜੀ ਚਾਲੀ॥ ਧਰਮ ਕਲਾ ਹਰਿ ਬੰਧਿ ਬਹਾਲੀ॥ ਮਨ ਚਿੰਦਿਆ ਸਤਿਗੁਰੂ ਦਿਵਾਇਆ॥ ਭਏ ਅਚਿੰਤ ਏਕ ਲਿਵ ਲਾਇਆ॥   ॥ ਜਿਉ ਬਾਲਕੁ ਪਿਤਾ ਊਪਰਿ ਕਰੇ ਬਹੁ ਮਾਣੁ॥ ਬੁਲਾਇਆ ਬੋਲੈ ਗੁਰ ਕੈ ਭਾਣਿ॥ ਗੁਝੀ ਛੰਨੀ ਨਾਹੀ ਬਾਤ॥ ਗੁਰੁ ਨਾਨਕੁ ਤੁਠਾ ਕੀਨੀ ਦਾਤਿ॥   ॥" (ਪੰ: ੩੯੬ ਪਾ: ੧)

"ਗੁਰਿ ਬਾਬੈ ਫਿਟਕੇ ਸੇ ਫਿਟੇ, ਗੁਰਿ ਅੰਗਦਿ ਕੀਤੇ ਕੂੜਿਆਰੇ॥ ਗੁਰਿ ਤੀਜੀ ਪੀੜੀ ਵੀਚਾਰਿਆ ਕਿਆ ਹਥਿ ਏਨਾ ਵੇਚਾਰੇ॥ ਗੁਰੁ ਚਉਥੀ ਪੀੜੀ ਟਿਕਿਆ, ਤਿਨਿ ਨਿੰਦਕ ਦੁਸਟ ਸਭਿ ਤਾਰੇ॥" (ਪੰ: ੩੦੭)

"…ਮਨਿ ਆਸ ਉਡੀਣੀ ਮੇਰੇ ਪਿਆਰੇ ਦੁਇ ਨੈਨ ਜੁਤੇ॥ ਗੁਰ ਨਾਨਕੁ ਦੇਖਿ ਵਿਗਸੀ ਮੇਰੇ ਪਿਆਰੇ ਜਿਉ ਮਾਤ ਸੁਤੇ" (ਪੰ: ੪੫੨ ਪਾ: ੧)

"…ਹਰਿ ਬਿਅੰਤੁ, ਹਉ ਮਿਤਿ ਕਰਿ ਵਰਨਉ, ਕਿਆ ਜਾਨਾ ਹੋਇ ਕੈਸੋ ਰੇ॥ ਕਰਉ ਬੇਨਤੀ ਸਤਿਗੁਰ ਅਪੁਨੇ, ਮੈ ਮੂਰਖ ਦੇਹੁ ਉਪਦੇਸੋ ਰੇ॥   ਮੈ ਮੂਰਖ ਕੀ ਕੇਤਕ ਬਾਤ ਹੈ ਕੋਟਿ ਪਰਾਧੀ ਤਰਿਆ ਰੇ॥ ਗੁਰੁ ਨਾਨਕੁ ਜਿਨ ਸੁਣਿਆ ਪੇਖਿਆ ਸੇ ਫਿਰਿ ਗਰਭਾਸਿ ਨ ਪਰਿਆ ਰੇ" (ਪੰ: ੬੧੨ ਪਾ: ੧)

"…. ਧੁਰਿ ਮਸਤਕਿ ਲੇਖ ਲਿਖੇ ਹਰਿ ਪਾਈ॥ ਗੁਰੁ ਨਾਨਕੁ ਤੁਠਾ ਮੇਲੈ ਹਰਿ ਭਾਈ" (ਪੰ: ੭੩੨ ਪਾ: ੧)

"ਜਿਸੁ ਘਰਿ ਵਿਰਤੀ ਸੋਈ ਜਾਣੈ ਜਗਤ ਗੁਰ ਨਾਨਕ ਪੂਛਿ ਕਰਹੁ ਬੀਚਾਰਾ॥ ਚਹੁ ਪੀੜੀ ਆਦਿ ਜੁਗਾਦਿ ਬਖੀਲੀ, ਕਿਨੈ ਨ ਪਾਇਓ ਹਰਿ ਸੇਵਕ ਭਾਇ ਨਿਸਤਾਰਾ॥" (ਪੰ: ੭੩੩)

"ਰਾਗੁ ਸੂਹੀ ਮਹਲਾ ੫ ਘਰੁ ੬ …. ਸਭੇ ਇਛਾ ਪੂਰੀਆ ਜਾ ਪਾਇਆ ਅਗਮ ਅਪਾਰਾ॥ ਗੁਰੁ ਨਾਨਕੁ ਮਿਲਿਆ ਪਾਰਬ੍ਰਹਮੁ ਤੇਰਿਆ ਚਰਣਾ ਕਉ ਬਲਿਹਾਰਾ" (ਪੰ: ੭੪੭ ਪਾ: ੧) ੩

"…ਗਿਆਨੁ ਧਿਆਨੁ ਕਿਛੁ ਕਰਮੁ ਨ ਜਾਣਾ ਸਾਰ ਨ ਜਾਣਾ ਤੇਰੀ॥ ਸਭ ਤੇ ਵਡਾ ਸਤਿਗੁਰੁ ਨਾਨਕੁ ਜਿਨਿ ਕਲ ਰਾਖੀ ਮੇਰੀ। ੪। ੧੦। ੫੭" (ਪੰ: ੭੫੦)

"…ਹਉ ਆਪਹੁ ਬੋਲਿ ਨ ਜਾਣਦਾ ਮੈ ਕਹਿਆ ਸਭੁ ਹੁਕਮਾਉ ਜੀਉ॥ ਹਰਿ ਭਗਤਿ ਖਜਾਨਾ ਬਖਸਿਆ ਗੁਰਿ ਨਾਨਕਿ ਕੀਆ ਪਸਾਉ ਜੀਉ॥ ਮੈ ਬਹੁੜਿ ਨ ਤ੍ਰਿਸਨਾ ਭੁਖੜੀ, ਹਉ ਰਜਾ ਤ੍ਰਿਪਤਿ ਅਘਾਇ ਜੀਉ" (ਪੰ: ੭੬੩)

"ਅਨਦੁ ਕਰਹੁ ਮਿਲਿ, ਸੁੰਦਰ ਨਾਰੀ॥ ਗੁਰਿ ਨਾਨਕਿ ਮੇਰੀ ਪੈਜ ਸਵਾਰੀ" (ਪੰ: ੮੦੬)

"…ਦਾਸ ਕੀ ਲਾਜ ਰਖੈ ਮਿਹਰਵਾਨੁ॥ ਗੁਰੁ ਨਾਨਕੁ ਬੋਲੈ ਦਰਗਹ ਪਰਵਾਨੁ" (ਪੰ: ੮੨੧ ਪਾ: ੧)

"ਗੁਰੁ ਪੂਰਾ ਪਾਈਐ ਵਡਭਾਗੀ॥ ਗੁਰ ਕੀ ਸੇਵਾ ਦੂਖੁ ਨ ਲਾਗੀ॥ ਗੁਰ ਕਾ ਸਬਦੁ ਨ ਮੇਟੈ ਕੋਇ॥ ਗੁਰੁ ਨਾਨਕੁ ਨਾਨਕੁ ਹਰਿ ਸੋਇ" (ਪੰ: ੮੬੪ ਪਾ: ੧)

"ਪਰਸਾਦਿ ਨਾਨਕ ਗੁਰੂ ਅੰਗਦ ਪਰਮ ਪਦਵੀ ਪਾਵਹੇ" (ਪੰ: ੯੨੩)

"ਰਾਮਦਾਸ ਸੋਢੀ ਤਿਲਕ ਦੀਆ ਗੁਰ ਸਬਦੁ ਸਚੁ ਨੀਸਾਣੁ ਜੀਉ. ." (ਪੰ: ੯੨੩)

"ਪਵਨ ਅਰੰਭੁ ਸਤਿਗੁਰ ਮਤਿ ਵੇਲਾ॥ ਸਬਦੁ ਗੁਰੂ ਸੁਰਤਿ ਧੁਨਿ ਚੇਲਾ" (ਪੰ: ੯੪੩ ਪਾ: ੧)

"ਸਤਿਗੁਰੁ ਆਖੈ ਸਚਾ ਕਰੇ, ਸਾ ਬਾਤ ਹੋਵੈ ਦਰਹਾਲੀ॥ ਗੁਰ ਅੰਗਦ ਦੀ ਦੋਹੀ ਫਿਰੀ ਸਚੁ ਕਰਤੈ ਬੰਧਿ ਬਹਾਲੀ (ਪੰ: ੯੬੭)

"ਤਖਤਿ ਬੈਠਾ ਅਰਜਨ ਗੁਰੂ, ਸਤਿਗੁਰ ਕਾ ਖਿਵੈ ਚੰਦੋਆ" (ਪੰ: ੯੬੮)

". . ਖਤ੍ਰੀ ਬ੍ਰਾਹਮਣ ਸੂਦ ਵੈਸ, ਸਭ ਏਕੈ ਨਾਮਿ ਤਰਾਨਥ॥ ਗੁਰੁ ਨਾਨਕੁ ਉਪਦੇਸੁ ਕਹਤੁ ਹੈ, ਜੋ ਸੁਨੈ ਸੋ ਪਾਰਿ ਪਰਾਨਥ" (ਪੰ: ੧੦੦੧)

"ਸਭਿ ਇੰਦ੍ਰੀਆ ਵਸਿ ਕਰਿ ਦਿਤੀਓ ਸਤਵੰਤਾ ਸਾੜਾ॥ ਜਿਤੁ ਲਾਈਅਨਿ ਤਿਤੈ ਲਗਦੀਆ, ਨਹ ਖਿੰਜੋਤਾੜਾ॥ ਜੋ ਇਛੀ ਸੋ ਫਲੁ ਪਾਇਦਾ, ਗੁਰਿ ਅੰਦਰਿ ਵਾੜਾ॥ ਗੁਰੁ ਨਾਨਕੁ ਤੁਠਾ ਭਾਇਰਹ, ੁ ਹਰਿ ਵਸਦਾ ਨੇੜਾ" (ਪੰ: ੧੦੯੮ ਪਾ: ੧)

"…ਹਿਆਇ ਕਮਾਇ ਧਿਆਇਆ ਪਾਇਆ ਸਾਧ ਸਰਣਾ॥ ਬੋਹਿਥੁ ਨਾਨਕ ਦੇਉ ਗੁਰੁ ਜਿਸੁ ਹਰਿ ਚੜਾਏ ਤਿਸੁ ਭਉਜਲੁ ਤਰਣਾ।" (ਪੰ: ੧੧੦੨ ਪਾ: ੧)

". . ਹਰਿ ਕਾ ਚਿਹਨੁ ਸੋਈ ਹਰਿ ਜਨ ਕਾ ਹਰਿ ਆਪੇ ਜਨ ਮਹਿ ਆਪੁ ਰਖਾਂਤਿ॥ ਧਨੁ ਧੰਨੁ ਗੁਰੂ ਨਾਨਕੁ ਸਮਦਰਸੀ ਜਿਨਿ ਨਿੰਦਾ ਉਸਤਤਿ ਤਰੀ ਤਰਾਂਤਿ॥ ੪॥" (ਪੰ: ੧੨੬੪ ਪਾ: ੧)

ਸਵਯੇ ਸ੍ਰੀ ਮੁਖਬਾਕ੍ਯ੍ਯ ਮਹਲਾ ੫॥ ਆਦਿ ਪੁਰਖ ਕਰਤਾਰ ਕਰਣ ਕਾਰਣ ਸਭ ਆਪੇ॥ ਸਰਬ ਰਹਿਓ ਭਰਪੂਰਿ ਸਗਲ ਘਟ ਰਹਿਓ ਬਿਆਪੇ॥ ……………. . … ਬਲਿਓ ਚਰਾਗੁ ਅੰਧ੍ਯ੍ਯਾਰ ਮਹਿ ਸਭ ਕਲਿ ਉਧਰੀ ਇੱਕ ਨਾਮ ਧਰਮ॥ ਪ੍ਰਗਟੁ ਸਗਲ ਹਰਿ ਭਵਨ ਮਹਿ ਜਨੁ ਨਾਨਕੁ ਗੁਰੁ ਪਾਰਬ੍ਰਹਮੁ॥   

ਵਿਸ਼ੇਸ਼ ਨੋਟ- ਗੁਰੂ ਨਾਨਕ ਸਾਹਿਬ ਨੂੰ ਅਕਾਲਪੁਰਖ ਦਾ ਹੀ ਰੂਪ ਦੱਸਦੇ ਹੋਏ ਪੰਜਵੇਂ ਪਾਤਸ਼ਾਹ ਗੁਰੂ ਅਰਜਨ ਸਾਹਿਬ ਦੇ ਉਪ੍ਰੌਕਤ ਨੌ ਸਵਯਾਂ `ਚੋਂ ਹਰੇਕ ਸਵਈਏ `ਚ ਪਹਿਲਾਂ ਅਕਾਲਪੁਰਖ ਦੀ ਵਡਿਆਈ ਕੀਤੀ ਹੋਈ ਹੈ।

ਫ਼ਿਰ ਸਵਯੇ ਦੀ ਸਮਾਪਤੀ ਸਮੇਂ ਗੁਰੂ ਨਾਨਕ ਪਾਤਸ਼ਾਹ ਨੂੰ (ਅਕਾਲਪੁਰਖ ਨਹੀਂ) ਪਰ ਅਕਾਲਪੁਰਖ ਦੇ ‘ਸਮਸਰਿ’, ‘ਤੁਲਿ’ ਦਸਿਆ ਹੈ।

ਇਸ ਤਰ੍ਹਾਂ ਪੰਜਵੇਂ ਪਾਤਸ਼ਾਹ ਦੀ ਇਸ ਨੌ ਸਵਯਾਂ ਦੀ ਲੜੀ ਦੇ ਅਖ਼ੀਰਲੇ, ਨੌਵੈਂ ਅਤੇ ਅੰਤਮ ਸਵਯੇ `ਚ ਗੁਰਦੇਵ ਫ਼ੁਰਮਾਂਉਂਦੇ ਹਨ:-

"…. ਜਨੁ ਨਾਨਕੁ ਭਗਤੁ ਦਰਿ ਤੁਲਿ ਬ੍ਰਹਮ ਸਮਸਰਿ ਏਕ ਜੀਹ ਕਿਆ ਬਖਾਨੈ॥ ਹਾਂ ਕਿ ਬਲਿ ਬਲਿ ਬਲਿ ਬਲਿ ਸਦ ਬਲਿਹਾਰਿ॥   ॥" (ਪੰ: ੧੩੮੫ ਪਾ: ੧)

"…. ਜਨੁ ਨਾਨਕੁ ਭਗਤੁ ਦਰਿ ਤੁਲਿ ਬ੍ਰਹਮ ਸਮਸਰਿ ਏਕ ਜੀਹ ਕਿਆ ਬਖਾਨੈ॥ ਹਾਂ ਕਿ ਬਲਿ ਬਲਿ ਬਲਿ ਬਲਿ ਸਦ ਬਲਿਹਾਰਿ॥   ॥" (ਪੰ: ੧੩੮੫ ਪਾ: ੧)

"…. ਜਨੁ ਨਾਨਕੁ ਭਗਤੁ ਦਰਿ ਤੁਲਿ ਬ੍ਰਹਮ ਸਮਸਰਿ ਏਕ ਜੀਹ ਕਿਆ ਬਖਾਨੈ॥ ਹਾਂ ਕਿ ਬਲਿ ਬਲਿ ਬਲਿ ਬਲਿ ਸਦ ਬਲਿਹਾਰਿ॥   ॥" (ਪੰ: ੧੩੮੬ ਪਾ: ੧)

"…ਜਨੁ ਨਾਨਕੁ ਭਗਤੁ ਦਰਿ ਤੁਲਿ ਬ੍ਰਹਮ ਸਮਸਰਿ ਏਕ ਜੀਹ ਕਿਆ ਬਖਾਨੈ॥ ਹਾਂ ਕਿ ਬਲਿ ਬਲਿ ਬਲਿ ਬਲਿ ਸਦ ਬਲਿਹਾਰਿ॥   ॥" (ਪੰ: ੧੩੮੬ ਪਾ: ੧)

"…. ਧੰਨਿ ਧੰਨਿ ਤੇ ਧੰਨਿ ਜਨ, ਜਿਹ ਕ੍ਰਿਪਾਲੁ ਹਰਿ ਹਰਿ ਭਯਉ॥ ਹਰਿ ਗੁਰੁ ਨਾਨਕੁ ਜਿਨ ਪਰਸਿਅਉ ਸਿ ਜਨਮ ਮਰਣ ਦੁਹ ਥੇ ਰਹਿਓ॥   ॥" (ਪੰ: ੧੩੮੬ ਪਾ: ੧)

"…ਜਿਹ ਠਾਕੁਰੁ ਸੁਪ੍ਰਸੰਨੁ ਭਯ+, ਸਤਸੰਗਤਿ ਤਿਹ ਪਿਆਰੁ॥ ਹਰਿ ਗੁਰੁ ਨਾਨਕੁ ਜਿਨੑ ਪਰਸਿਓ ਤਿਨੑ ਸਭ ਕੁਲ ਕੀਓ ਉਧਾਰੁ॥   ॥" (ਪੰ: ੧੩੮੬ ਪਾ: ੧)

"…ਜਿਹ ਕ੍ਰਿਪਾਲੁ ਹੋਯਉ ਗ+ਬਿੰਦੁ, ਸਰਬ ਸੁਖ ਤਿਨਹੂ ਪਾਏ॥ ਹਰਿ ਗੁਰੁ ਨਾਨਕੁ ਜਿਨੑ ਪਰਸਿਓ ਤੇ ਬਹੁੜਿ ਫਿਰਿ ਜੋਨਿ ਨ ਆਏ॥   ॥" (ਪੰ: ੧੩੮੬ ਪਾ: ੧)

"…ਜਿਹ ਕਾਟੀ ਸਿਲਕ ਦਯਾਲ ਪ੍ਰਭਿ, ਸੇਇ ਜਨ ਲਗੇ ਭਗਤੇ॥ ਹਰਿ ਗੁਰੁ ਨਾਨਕੁ ਜਿਨੑ ਪਰਸਿਓ ਤੇ ਇਤ ਉਤ ਸਦਾ ਮੁਕਤੇ॥   ॥" (ਪੰ: ੧੩੮੬ ਪਾ: ੧)

"…. ਬਲਿਓ ਚਰਾਗੁ ਅੰਧ੍ਯ੍ਯਾਰ ਮਹਿ ਸਭ ਕਲਿ ਉਧਰੀ ਇੱਕ ਨਾਮ ਧਰਮ॥ ਪ੍ਰਗਟੁ ਸਗਲ ਹਰਿ ਭਵਨ ਮਹਿ ਜਨੁ ਨਾਨਕੁ ਗੁਰੁ ਪਾਰਬ੍ਰਹਮੁ॥   ॥" (ਪੰ: ੧੩੮੭)

"ਕਲਿਜੁਗਿ ਪ੍ਰਮਾਣੁ ਨਾਨਕ ਗੁਰੁ ਅੰਗਦੁ ਅਮਰੁ ਕਹਾਇਓ॥ ਸ੍ਰੀ ਗੁਰੁ ਰਾਜੁ ਅਬਿਚਲੁ ਅਟਲੁ ਆਦਿ ਪੁਰਖਿ ਫੁਰਮਾਇਓ" (ਪੰ: ੧੩੯੦)

ਉਪ੍ਰੰਤ:-

"ਕਵਿ ਜਨ ਕਲ੍ਯ੍ਯ ਸਬੁਧੀ ਕੀਰਤਿ ਜਨ ਅਮਰਦਾਸ ਬਿਸ੍ਤਰੀਯਾ" (ਪੰ: ੧੩੯੨)

"ਸੋਈ ਨਾਮੁ ਭਗਤ ਭਵਜਲ ਹਰਣੁ ਗੁਰ ਅਮਰਦਾਸ ਤੈ ਪਾਇਓ" (ਪੰ: ੧੩੯੩)

"ਸੋਈ ਨਾਮੁ ਅਛਲੁ ਭਗਤਹ ਭਵ ਤਾਰਣੁ ਅਮਰਦਾਸ ਗੁਰ ਕਉ ਫੁਰਿਆ" (ਪੰ: ੧੩੯੩

"ਸੁਖ ਲਹਹਿ ਤਿ ਨਰ ਸੰਸਾਰ ਮਹਿ, ਅਭੈ ਪਟੁ ਰਿਪ ਮਧਿ ਤਿਹ॥ ਸਕਯਥ ਤਿ ਨਰ ਜਾਲਪੁ ਭਣੈ, ਗੁਰ ਅਮਰਦਾਸੁ ਸੁਪ੍ਰਸੰਨੁ ਜਿਹ" (ਪੰ: ੧੩੯੪)

"ਸਕਯਥੁ ਸੁ ਹੀਉ ਜਿਤੁ ਹੀਅ ਬਸੈ ਗੁਰ ਅਮਰਦਾਸੁ ਨਿਜ ਜਗਤ ਪਿਤ" (ਪੰ: ੧੩੯੪)

"ਗੁਰੁ ਅਮਰਦਾਸੁ ਨਿਜ ਭਗਤੁ ਹੈ, ਦੇਖਿ ਦਰਸੁ ਪਾਵਉ ਮੁਕਤਿ" (ਪੰ: ੧੩੯੪)

"ਗੁਰੁ ਅਮਰਦਾਸੁ ਪਰਸੀਐ ਪੁਹਮਿ ਪਾਤਿਕ ਬਿਨਾਸਹਿ॥ ਗੁਰੁ ਅਮਰਦਾਸੁ ਪਰਸੀਐ ਸਿਧ ਸਾਧਿਕ ਆਸਾਸਹਿ॥ ਗੁਰੁ "ਆਪਿ ਨਰਾਇਣੁ ਕਲਾ ਧਾਰਿ ਜਗ ਮਹਿ ਪਰਵਰਿਯਉ॥ ਨਿਰੰਕਾਰਿ ਆਕਾਰੁ ਜੋਤਿ ਜਗ ਮੰਡਲਿ ਕਰਿਯੳ॥" (ਪ: ੧੩੯੫ ਪਾ: ੧)

"ਅਮਰਦਾਸੁ ਪਰਸੀਐ ਧਿਆਨੁ ਲਹੀਐ ਪਉ ਮੁਕਿਹਿ॥ ਗੁਰੁ ਅਮਰਦਾਸੁ ਪਰਸੀਐ ਅਭਉ ਲਭੈ ਗਉ ਚੁਕਿਹਿ" (ਪੰ: ੧੩੯੪)

"ਗੁਰ ਅਮਰਦਾਸ ਜਾਲਪੁ ਭਣੈ ਤੂ ਇਕੁ ਲੋੜਹਿ ਇਕੁ ਮੰਨਿਅਉ" (ਪੰ: ੧੩੯੫)

"ਤਿਤੁ ਕੁਲਿ ਗੁਰ ਅਮਰਦਾਸੁ ਆਸਾ ਨਿਵਾਸੁ ਤਾਸੁ ਗੁਣ ਕਵਣ ਵਖਾਣਉ॥ ਜੋ ਗੁਣ ਅਲਖ ਅਗੰਮ ਤਿਨਹ ਗੁਣ ਅੰਤੁ ਨ ਜਾਣਉ॥ ਬੋਹਿਥਉ ਬਿਧਾਤੈ ਨਿਰਮਯੌ ਸਭ ਸੰਗਤਿ ਕੁਲ ਉਧਰਣ॥ ਗੁਰ ਅਮਰਦਾਸ ਕੀਰਤੁ ਕਹੈ ਤ੍ਰਾਹਿ ਤ੍ਰਾਹਿ ਤੁਅ ਪਾ ਸਰਣ" (ਪੰ: ੧੩੯੫)

"ਨਾਨਕ ਕੁਲਿ ਨਿੰਮਲੁ ਅਵਤਰਿ੍ਯ੍ਯਉ, ਅੰਗਦ ਲਹਣੇ ਸੰਗਿ ਹੁਅ॥ ਗੁਰ ਅਮਰਦਾਸ ਤਾਰਣ ਤਰਣ ਜਨਮ ਜਨਮ ਪਾ ਸਰਣਿ ਤੁਅ" (ਪੰ: ੧੩੯੫)

"ਗੁਰੁ ਅਮਰਦਾਸੁ ਜਿਨੑ ਸੇਵਿਅਉ ਤਿਨੑ ਦੁਖੁ ਦਰਿਦ੍ਰੁ ਪਰਹਰਿ ਪਰੈ" (ਪੰ: ੧੩੯੫)

"ਗੁਰ ਅਮਰਦਾਸ ਕਾਰਣ ਕਰਣ, ਜਿਵ ਤੂ ਰਖਹਿ ਤਿਵ ਰਹਉ" (ਪੰ: ੧੩੯੫)

"ਜਾਲਪਾ ਪਦਾਰਥ ਇਤੜੇ ਗੁਰ ਅਮਰਦਾਸਿ ਡਿਠੈ ਮਿਲਹਿ" (ਪੰ: ੧੩੯੫)

"ਗੁਰ ਅਮਰਦਾਸ ਕੀਰਤੁ ਕਹੈ ਤ੍ਰਾਹਿ ਤ੍ਰਾਹਿ ਤੁਅ ਪਾ ਸਰਣ" (ਪੰ: ੧੩੯੫)

"ਗੁਰ ਅਮਰਦਾਸ ਸਚੁ ਸਲ੍ਯ੍ਯ ਭਣਿ ਤੈ ਦਲੁ ਜਿਤਉ, ਇਵ ਜੁਧੁ ਕਰਿ" (ਪੰ: ੧੩੯੬)

"ਧਨਿ ਧਨਿ ਸਤਿਗੁਰ ਅਮਰਦਾਸੁ ਜਿਨਿ ਨਾਮੁ ਦ੍ਰਿੜਾਯਉ" (ਪੰ: ੧੩੯੬)

"ਗੁਰ ਅਮਰਦਾਸ ਸਚੁ ਸਲ੍ਯ੍ਯ ਭਣਿ, ਤੈ ਦਲੁ ਜਿਤਉ ਇਵ ਜੁਧੁ ਕਰਿ" (ਪੰ: ੧੩੯੭)

"ਜਿਹ ਕਾਟੀ ਸਿਲਕ ਦਯਾਲ ਪ੍ਰਭਿ ਸੇਇ ਜਨ ਲਗੇ ਭਗਤੇ॥ ਹਰਿ ਗੁਰੁ ਨਾਨਕੁ ਜਿਨੑ ਪਰਸਿਓ ਤੇ ਇਤ ਉਤ ਸਦਾ ਮੁਕਤੇ॥ ਸਤਿਗੁਰਿ ਖੇਮਾ ਤਾਣਿਆ ਜੁਗ ਜੂਥ ਸਮਾਣੇ॥

ਅਨਭਉ ਨੇਜਾ ਨਾਮੁ ਟੇਕ ਜਿਤੁ ਭਗਤ ਅਘਾਣੇ॥ ਗੁਰੁ ਨਾਨਕੁ ਅੰਗਦੁ ਅਮਰੁ ਭਗਤ ਹਰਿ ਸੰਗਿ ਸਮਾਣੇ॥ ਇਹੁ ਰਾਜ ਜੋਗ ਗੁਰ ਰਾਮਦਾਸ ਤੁਮੑ ਹੂ ਰਸੁ ਜਾਣੇ" (ਪੰ: ੧੩੯੮)

"ਰਾਜੁ ਜੋਗੁ ਤਖਤੁ ਦੀਅਨੁ ਗੁਰ ਰਾਮਦਾਸ॥ ਪ੍ਰਥਮੇ ਨਾਨਕ ਚੰਦੁ ਜਗਤ ਭਯੋ ਆਨੰਦੁ ਤਾਰਨਿ ਮਨੁਖ੍ਯ੍ਯ ਜਨ ਕੀਅਉ ਪ੍ਰਗਾਸ॥ ਗੁਰ ਅੰਗਦ ਦੀਅਉ ਨਿਧਾਨੁ ਅਕਥ ਕਥਾ ਗਿਆਨੁ ਪੰਚ ਭੂਤ ਬਸਿ ਕੀਨੇ ਜਮਤ ਨ ਤ੍ਰਾਸ॥

ਗੁਰ ਅਮਰੁ ਗੁਰੂ ਸ੍ਰੀ ਸਤਿ ਕਲਿਜੁਗਿ ਰਾਖੀ ਪਤਿ ਅਘਨ ਦੇਖਤ ਗਤੁ ਚਰਨ ਕਵਲ ਜਾਸ॥ ਸਭ ਬਿਧਿ ਮਾਨਿ੍ਯ੍ਯਉ ਮਨੁ ਤਬ ਹੀ ਭਯਉ ਪ੍ਰਸੰਨੁ ਰਾਜੁ ਜੋਗੁ ਤਖਤੁ ਦੀਅਨੁ ਗੁਰ ਰਾਮਦਾਸ" (ਪੰ: ੧੩੯੯)

"ਸਤਿਗੁਰਿ ਖੇਮਾ ਤਾਣਿਆ ਜੁਗ ਜੂਥ ਸਮਾਣੇ॥ ਅਨਭਉ ਨੇਜਾ ਨਾਮੁ ਟੇਕ ਜਿਤੁ ਭਗਤ ਅਘਾਣੇ॥ ਗੁਰੁ ਨਾਨਕੁ ਅੰਗਦੁ ਅਮਰੁ ਭਗਤ ਹਰਿ ਸੰਗਿ ਸਮਾਣੇ॥ ਇਹੁ ਰਾਜ ਜੋਗ ਗੁਰ ਰਾਮਦਾਸ ਤੁਮੑ ਹੂ ਰਸੁ ਜਾਣੇ॥  ੧੨ 

ਜਨਕੁ ਸੋਇ ਜਿਨਿ ਜਾਣਿਆ ਉਨਮਨਿ ਰਥੁ ਧਰਿਆ॥ ਸਤੁ ਸੰਤੋਖੁ ਸਮਾਚਰੇ ਅਭਰਾ ਸਰੁ ਭਰਿਆ॥ ਅਕਥ ਕਥਾ ਅਮਰਾ ਪੁਰੀ ਜਿਸੁ ਦੇਇ ਸੁ ਪਾਵੈ॥ ਇਹੁ ਜਨਕ ਰਾਜੁ ਗੁਰ ਰਾਮਦਾਸ ਤੁਝ ਹੀ ਬਣਿ ਆਵੈ" (ਪੰ: ੧੩੯੮)

"ਰਾਮਦਾਸੁ ਗੁਰੂ ਹਰਿ ਸਤਿ ਕੀਯਉ ਸਮਰਥ ਗੁਰੂ ਸਿਰਿ ਹਥੁ ਧਰ੍ਯ੍ਯਉ" (ਪੰ: ੧੪੦੦) ਚਲਦਾ--#Including this Self Learning Gurmat Lesson No. R-0506-,,…1-20…,R506-MG #

"ਜੋਤਿ ਓਹਾ ਜੁਗਤਿ ਸਾਇ …"

ਸਾਰੇ ਪੰਥਕ ਮਸਲਿਆਂ ਦਾ ਹੱਲ ਅਤੇ ਸੈਂਟਰ ਵੱਲੋਂ ਲਿਖੇ ਜਾ ਰਹੇ ਸਾਰੇ ‘ਗੁਰਮੱਤ ਪਾਠਾਂ’, ਪੁਸਤਕਾ ਤੇ ਹੁਣ ਗੁਰਮੱਤ ਸੰਦੇਸ਼ਾ ਵਾਲੀ ਅਰੰਭ ਹੋਈ ਲੜੀ, ਇਨ੍ਹਾਂ ਸਾਰਿਆਂ ਦਾ ਮਕਸਦ ਇਕੋ ਹੈ-ਤਾ ਕਿ ਹਰੇਕ ਸੰਬੰਧਤ ਪ੍ਰਵਾਰ ਅਰਥਾਂ ਸਹਿਤ ‘ਗੁਰੂ ਗ੍ਰੰਥ ਸਾਹਿਬ’ ਜੀ ਦਾ ਸਹਿਜ ਪਾਠ ਸਦਾ ਚਾਲੂ ਰਖ ਕੇ ਆਪਣੇ ਜੀਵਨ ਨੂੰ ਗੁਰਬਾਣੀ ਸੋਝੀ ਵਾਲਾ ਬਣਾਏ। ਅਰਥਾਂ ਲਈ ਦਸ ਭਾਗ ‘ਗੁਰੂ ਗ੍ਰੰਥ ਦਰਪਣ’ ਪ੍ਰੋ: ਸਾਹਿਬ ਸਿੰਘ ਜਾਂ ਚਾਰ ਭਾਗ ਸ਼ਬਦਾਰਥ ਲਾਹੇਵੰਦ ਹੋਵੇਗਾ ਜੀ।

For all the Self Learning Gurmat Lessons (Excluding Books) written by ‘Principal Giani Surjit Singh’ Sikh Missionary, Delhi-All the rights are reserved with the writer himself; but easily available in proper Deluxe Covers for

(1) Further Distribution within ‘Guru Ki Sangat’

(2) For Gurmat Stalls

(3) For Gurmat Classes & Gurmat Camps

with intention of Gurmat Parsar, at quite nominal printing cost i.e. mostly Rs 400/-(but in rare cases Rs. 450/-) per hundred copies (+P&P.Extra) From ‘Gurmat Education Centre, Delhi’, Postal Address- A/16 Basement, Dayanand Colony, Lajpat Nagar IV, N. Delhi-24

Ph 91-11-26236119, 46548789 ® Ph. 91-11-26487315 Cell 9811292808

Emails- [email protected] & [email protected]

web sites-

www.gurbaniguru.org

theuniqeguru-gurbani.com

gurmateducationcentre.com
.