.

"ਜੋਤਿ ਓਹਾ ਜੁਗਤਿ ਸਾਇ …"

ਗਿਆਨੀ ਸੁਰਜੀਤ ਸਿੰਘ, ਸਿੱਖ ਮਿਸ਼ਨਰੀ, ਦਿੱਲੀ, ਪ੍ਰਿਂਸੀਪਲ ਗੁਰਮੱਤ ਐਜੂਕੇਸ਼ਨ ਸੈਂਟਰ, ਦਿੱਲੀ,

ਮੈਂਬਰ ਧਰਮ ਪ੍ਰਚਾਰ ਕ: ਦਿ: ਸਿ: ਗੁ: ਪ੍ਰ: ਕਮੇਟੀ, ਦਿੱਲੀ: ਫਾਊਂਡਰ (ਮੋਢੀ) ਸਿੱਖ ਮਿਸ਼ਨਰੀ ਲਹਿਰ ਸੰਨ ੧੯੫੬

"ਜੋਤਿ ਓਹਾ ਜੁਗਤਿ ਸਾਇ ਸਹਿ ਕਾਇਆ ਫੇਰਿ ਪਲਟੀਐ" (ਪੰ: ੯੬੬)

"ਅਪਰੰਪਰ ਪਾਰਬ੍ਰਹਮੁ ਪਰਮੇਸਰੁ ਨਾਨਕ ਗੁਰੁ ਮਿਲਿਆ ਸੋਈ ਜੀਉ" (ਪੰ: ੫੯੯ ਪਾ: ੧)

ਭਾਗ-ਦੂਜਾ—ਭਾਗ ਦੂਜਾ

ਗੁਰਬਾਣੀ `ਚ "ਗੁਰੂ ਪਦ", ਕੁੱਝ ਗੁਰਬਾਣੀ ਫ਼ੁਰਮਾਨ, ਅਰਥਾਂ ਸਹਿਤ ਸਿੱਧੇ ਗੁਰੂ ਨਾਨਕ ਪਾਤਸ਼ਾਹ ਨਾਲ ਸੰਬੰਧਤ:-

"ਸਲੋਕੁ ਮਃ ੫॥ ਧਰਣਿ ਸੁਵੰਨੀ ਖੜ ਰਤਨ ਜੜਾਵੀ ਹਰਿ ਪ੍ਰੇਮ ਪੁਰਖੁ ਮਨਿ ਵੁਠਾ॥ ਸਭੇ ਕਾਜ ਸੁਹੇਲੜੇ ਥੀਏ ਗੁਰੁ ਨਾਨਕੁ ਸਤਿਗੁਰੁ ਤੁਠਾ॥ ੧॥" (ਪੰ: ੩੨੨)

ਅਰਥ : —ਜਿਸ ਮਨ ਵਿੱਚ ਪਿਆਰ-ਸਰੂਪ ਹਰੀ ਅਕਾਲ ਪੁਰਖ ਵੱਸ ਪੈਂਦਾ ਹੈ ਉਹ ਮਨ ਇਉਂ ਹੈ ਜਿਵੇਂ ਤੇ੍ਰਲ-ਮੋਤੀਆਂ ਨਾਲ ਜੜੀ ਹੋਈ ਘਾਹ ਵਾਲੀ ਧਰਤੀ ਸੋਹਣੇ ਵੰਨ ਵਾਲੀ ਹੋ ਜਾਂਦੀ ਹੈ। ਹੇ ਨਾਨਕ! ਜਿਸ ਮਨੁੱਖ ਉਤੇ ਗੁਰੂ ਸਤਿਗੁਰੂ ਨਾਨਕ ਤੁ੍ਰੱਠਦਾ ਹੈ, ਉਸ ਦੇ ਸਾਰੇ ਕੰਮ ਸੌਖੇ ਹੋ ਜਾਂਦੇ ਹਨ। ੧।

ਆਸਾ ਮਹਲਾ ੫॥ ਸਤਿਗੁਰ ਸਾਚੈ ਦੀਆ ਭੇਜਿ॥ ਚਿਰੁ ਜੀਵਨੁ ਉਪਜਿਆ ਸੰਜੋਗਿ॥ ਉਦਰੈ ਮਾਹਿ ਆਇ ਕੀਆ ਨਿਵਾਸੁ॥ ਮਾਤਾ ਕੈ ਮਨਿ ਬਹੁਤੁ ਬਿਗਾਸੁ॥   ॥ ਜੰਮਿਆ ਪੂਤੁ ਭਗਤੁ ਗੋਵਿੰਦ ਕਾ॥ ਪ੍ਰਗਟਿਆ ਸਭ ਮਹਿ ਲਿਖਿਆ ਧੁਰ ਕਾ॥ ਰਹਾਉ॥ ਦਸੀ ਮਾਸੀ ਹੁਕਮਿ ਬਾਲਕ ਜਨਮੁ ਲੀਆ॥ ਮਿਟਿਆ ਸੋਗੁ ਮਹਾ ਅਨੰਦੁ ਥੀਆ॥ ਗੁਰਬਾਣੀ ਸਖੀ ਅਨੰਦੁ ਗਾਵੈ॥ ਸਾਚੇ ਸਾਹਿਬ ਕੈ ਮਨਿ ਭਾਵੈ॥   ॥ ਵਧੀ ਵੇਲਿ ਬਹੁ ਪੀੜੀ ਚਾਲੀ॥ ਧਰਮ ਕਲਾ ਹਰਿ ਬੰਧਿ ਬਹਾਲੀ॥ ਮਨ ਚਿੰਦਿਆ ਸਤਿਗੁਰੂ ਦਿਵਾਇਆ॥ ਭਏ ਅਚਿੰਤ ਏਕ ਲਿਵ ਲਾਇਆ॥   ॥ ਜਿਉ ਬਾਲਕੁ ਪਿਤਾ ਊਪਰਿ ਕਰੇ ਬਹੁ ਮਾਣੁ॥ ਬੁਲਾਇਆ ਬੋਲੈ ਗੁਰ ਕੈ ਭਾਣਿ॥ ਗੁਝੀ ਛੰਨੀ ਨਾਹੀ ਬਾਤ॥ ਗੁਰੁ ਨਾਨਕੁ ਤੁਠਾ ਕੀਨੀ ਦਾਤਿ॥   (ਪੰ: ੩੯੬)

ਅਰਥ : — (ਹੇ ਭਾਈ! ਗੁਰੂ ਨਾਨਕ) ਪਰਮਾਤਮਾ ਦਾ ਭਗਤ ਜੰਮਿਆ (ਪਰਮਾਤਮਾ ਦਾ) ਪੁੱਤਰ ਜੰਮਿਆ (ਉਸ ਦੀ ਬਰਕਤਿ ਨਾਲ ਉਸ ਦੀ ਸਰਨ ਆਉਣ ਵਾਲੇ) ਸਾਰੇ ਜੀਵਾਂ ਦੇ ਅੰਦਰ ਧੁਰ-ਦਰਗਾਹ ਦਾ (ਸੇਵਾ-ਭਗਤੀ ਦਾ) ਲੇਖ ਉੱਘੜ ਰਿਹਾ ਹੈ। ਰਹਾਉ।

(ਹੇ ਭਾਈ!) ਸਦਾ ਕਾਇਮ ਰਹਿਣ ਵਾਲੇ ਪਰਮਾਤਮਾ ਨੇ ਗੁਰੂ (ਨਾਨਕ) ਨੂੰ (ਜਗਤ ਵਿਚ) ਘੱਲਿਆ ਹੈ ਉਸ ਦੀ ਸੰਗਤਿ (ਦੀ ਬਰਕਤਿ) ਨਾਲ (ਸਿੱਖਾਂ ਦੇ ਹਿਰਦੇ ਵਿਚ) ਅਟੱਲ ਆਤਮਕ ਜੀਵਨ ਪੈਦਾ ਹੋ ਰਿਹਾ ਹੈ। (ਹੇ ਭਾਈ! ਜਿਵੇਂ ਜਦੋਂ ਮਾਂ ਦੇ) ਪੇਟ ਵਿੱਚ (ਬੱਚਾ) ਆ ਨਿਵਾਸ ਕਰਦਾ ਹੈ ਤਾਂ ਮਾਂ ਦੇ ਮਨ ਵਿੱਚ ਬਹੁਤ ਖ਼ੁਸ਼ੀ ਪੈਦਾ ਹੁੰਦੀ ਹੈ (ਤਿਵੇਂ ਸਿੱਖ ਦੇ ਅੰਦਰ ਅਟੱਲ ਆਤਮਕ ਜੀਵਨ ਆਨੰਦ ਪੈਦਾ ਕਰਦਾ ਹੈ)। ੧। ……। ੪। ੭। ੧੦੧।

"…ਮਨਿ ਆਸ ਉਡੀਣੀ ਮੇਰੇ ਪਿਆਰੇ ਦੁਇ ਨੈਨ ਜੁਤੇ॥ ਗੁਰ ਨਾਨਕੁ ਦੇਖਿ ਵਿਗਸੀ ਮੇਰੇ ਪਿਆਰੇ ਜਿਉ ਮਾਤ ਸੁਤੇ" (ਪੰ: ੪੫੨)

ਅਰਥ : — "…. . ਮੇਰੇ ਪਿਆਰੇ! ਮੇਰੇ ਮਨ ਵਿੱਚ (ਪ੍ਰਭੂ-ਮਿਲਾਪ ਦੀ) ਆਸ ਉੱਠ ਰਹੀ ਹੈ, (ਮੈਂ ਦੁਨੀਆ ਦੇ ਭਾ ਦੀ ਸੋਹਣੀ ਬਸੰਤ ਰੁੱਤ ਵਲੋਂ) ਉਦਾਸ ਹਾਂ, ਮੇਰੀਆਂ ਦੋਵੇਂ ਅੱਖਾਂ (ਬਸੰਤ ਦੇ ਖੇੜੇ ਨੂੰ ਵੇਖਣ ਦੇ ਥਾਂ ਪ੍ਰਭੂ-ਪਤੀ ਦੇ ਦਰਸਨ ਦੀ ਉਡੀਕ ਵਿਚ) ਜੁੜੀਆਂ ਪਈਆਂ ਹਨ।

ਨਾਨਕ (ਆਖਦਾ ਹੈ—ਹੁਣ) ਹੇ ਮੇਰੇ ਪਿਆਰੇ! ਗੁਰੂ ਨਾਨਕ ਨੂੰ ਵੇਖ ਕੇ (ਮੇਰੀ ਜਿੰਦ ਇਉਂ) ਖਿੜ ਪਈ ਹੈ ਜਿਵੇਂ ਮਾਂ ਆਪਣੇ ਪੁੱਤਰ ਨੂੰ ਵੇਖ ਕੇ ਖਿੜ ਪੈਂਦੀ ਹੈ। ੪।

"…ਹਰਿ ਬਿਅੰਤੁ ਹਉ ਮਿਤਿ ਕਰਿ ਵਰਨਉ ਕਿਆ ਜਾਨਾ ਹੋਇ ਕੈਸੋ ਰੇ॥ ਕਰਉ ਬੇਨਤੀ ਸਤਿਗੁਰ ਅਪੁਨੇ ਮੈ ਮੂਰਖ ਦੇਹੁ ਉਪਦੇਸੋ ਰੇ॥   ॥ ਮੈ ਮੂਰਖ ਕੀ ਕੇਤਕ ਬਾਤ ਹੈ ਕੋਟਿ ਪਰਾਧੀ ਤਰਿਆ ਰੇ॥ ਗੁਰੁ ਨਾਨਕੁ ਜਿਨ ਸੁਣਿਆ ਪੇਖਿਆ ਸੇ ਫਿਰਿ ਗਰਭਾਸਿ ਨ ਪਰਿਆ ਰੇ" (ਪੰ: ੬੧੨)

ਅਰਥ : — "…. . ਹੇ ਭਾਈ! ਪਰਮਾਤਮਾ ਦੇ ਗੁਣਾਂ ਦਾ ਅੰਤ ਨਹੀਂ ਪੈ ਸਕਦਾ, ਪਰ ਮੈਂ ਉਸ ਦੇ ਗੁਣਾਂ ਨੂੰ ਹੱਦ-ਬੰਦੀ ਵਿੱਚ ਲਿਆ ਕੇ ਬਿਆਨ ਕਰਦਾ ਹਾਂ। ਮੈਂ ਕੀਹ ਜਾਣ ਸਕਦਾ ਹਾਂ ਕਿ ਉਹ ਪਰਮਾਤਮਾ ਕਿਹੋ ਜਿਹਾ ਹੈ? ਹੇ ਭਾਈ! ਮੈਂ ਆਪਣੇ ਗੁਰੂ ਦੇ ਪਾਸ ਬੇਨਤੀ ਕਰਦਾ ਹਾਂ ਕਿ ਮੈਨੂੰ ਮੂਰਖ ਨੂੰ ਸਿੱਖਿਆ ਦੇਵੇ। ੩।

ਹੇ ਭਾਈ! ਮੈਨੂੰ ਮੂਰਖ ਨੂੰ ਪਾਰ ਲੰਘਾਣਾ (ਗੁਰੂ ਵਾਸਤੇ) ਕੋਈ ਵੱਡੀ ਗੱਲ ਨਹੀਂ (ਉਸ ਦੇ ਦਰ ਤੇ ਆ ਕੇ ਤਾਂ) ਕੋ੍ਰੜਾਂ ਪਾਪੀ (ਸੰਸਾਰ-ਸਮੁੰਦਰ ਤੋਂ) ਪਾਰ ਲੰਘ ਰਹੇ ਹਨ। ਹੇ ਭਾਈ! ਜਿਨ੍ਹਾਂ ਮਨੁੱਖਾਂ ਨੇ ਗੁਰੂ ਨਾਨਕ (ਦੇ ਉਪਦੇਸ਼) ਨੂੰ ਸੁਣਿਆ ਹੈ ਗੁਰੂ ਨਾਨਕ ਦਾ ਦਰਸ਼ਨ ਕੀਤਾ ਹੈ, ਉਹ ਮੁੜ ਕਦੇ ਜਨਮ ਮਰਨ ਦੇ ਗੇੜ ਵਿੱਚ ਨਹੀਂ ਪੈਂਦੇ। ੪। ੨। ੧੩।

"…. ਧੁਰਿ ਮਸਤਕਿ ਲੇਖ ਲਿਖੇ ਹਰਿ ਪਾਈ॥ ਗੁਰੁ ਨਾਨਕੁ ਤੁਠਾ ਮੇਲੈ ਹਰਿ ਭਾਈ" (ਪੰ: ੭੩੨)

ਅਰਥ : — "…. ਹੇ ਭਾਈ! ਧੁਰ ਦਰਗਾਹ ਤੋਂ (ਜਿਸ ਮਨੁੱਖ ਦੇ) ਮੱਥੇ ਉੱਤੇ ਪ੍ਰਭੂ-ਮਿਲਾਪ ਦਾ ਲਿਖਿਆ ਲੇਖ ਉੱਘੜਦਾ ਹੈ, ਉਸ ਉਤੇ ਗੁਰੂ ਨਾਨਕ ਪ੍ਰਸੰਨ ਹੁੰਦਾ ਹੈ ਅਤੇ, ਉਸ ਨੂੰ ਪਰਮਾਤਮਾ ਮਿਲਾ ਦੇਂਦਾ ਹੈ"

"ਰਾਗੁ ਸੂਹੀ ਮਹਲਾ ੫ ਘਰੁ ੬ …. ਸਭੇ ਇਛਾ ਪੂਰੀਆ ਜਾ ਪਾਇਆ ਅਗਮ ਅਪਾਰਾ॥ ਗੁਰੁ ਨਾਨਕੁ ਮਿਲਿਆ ਪਾਰਬ੍ਰਹਮੁ ਤੇਰਿਆ ਚਰਣਾ ਕਉ ਬਲਿਹਾਰਾ" (ਪੰ: ੭੪੭)

ਅਰਥ : — "…. ਹੇ ਅਪਹੁੰਚ ਪ੍ਰਭੂ! ਹੇ ਬੇਅੰਤ ਪ੍ਰਭੂ! ਜਦੋਂ (ਕਿਸੇ ਵਡ-ਭਾਗੀ ਨੂੰ) ਤੂੰ ਮਿਲ ਪੈਂਦਾ ਹੈਂ, ਉਸ ਦੀਆਂ ਸਾਰੀਆਂ ਮਨੋ-ਕਾਮਨਾ ਪੂਰੀਆਂ ਹੋ ਜਾਂਦੀਆਂ ਹਨ (ਉਸ ਨੂੰ ਕੋਈ ਥੁੜ ਨਹੀਂ ਰਹਿ ਜਾਂਦੀ, ਉਸ ਦੀ ਤ੍ਰਿਸਨਾ ਮੁੱਕ ਜਾਂਦੀ ਹੈ)। ਹੇ ਪ੍ਰਭੂ! ਮੈਂ ਤੇਰੇ ਚਰਨਾਂ ਤੋਂ ਸਦਕੇ ਜਾਂਦਾ ਹਾਂ। ਹੇ ਭਾਈ! ਜਿਸ ਮਨੁੱਖ ਨੂੰ ਗੁਰੂ ਨਾਨਕ ਮਿਲ ਪਿਆ, ਉਸ ਨੂੰ ਪਰਮਾਤਮਾ ਮਿਲ ਪਿਆ। ੪। ੧। ੪੭।

"…ਗਿਆਨੁ ਧਿਆਨੁ ਕਿਛੁ ਕਰਮੁ ਨ ਜਾਣਾ ਸਾਰ ਨ ਜਾਣਾ ਤੇਰੀ॥ ਸਭ ਤੇ ਵਡਾ ਸਤਿਗੁਰੁ ਨਾਨਕੁ ਜਿਨਿ ਕਲ ਰਾਖੀ ਮੇਰੀ। ੪। ੧੦। ੫੭" (ਪੰ: ੭੫੦)

ਅਰਥ : — "…. ਹੇ ਮੇਰੇ ਮਾਲਕ-ਪ੍ਰਭੂ! ਮੈਂ (ਭੀ) ਤੇਰੇ (ਬਖ਼ਸ਼ਸ਼ ਦੀ) ਕਦਰ ਨਹੀਂ ਸਾਂ ਜਾਣਦਾ, ਮੈਨੂੰ ਆਤਮਕ ਜੀਵਨ ਦੀ ਸੂਝ ਨਹੀਂ ਸੀ, ਤੇਰੇ ਚਰਨਾਂ ਵਿੱਚ ਸੁਰਤਿ ਟਿਕਾਣੀ ਭੀ ਨਹੀਂ ਜਾਣਦਾ ਸਾਂ, ਕਿਸੇ ਹੋਰ ਧਾਰਮਿਕ ਕੰਮ ਦੀ ਭੀ ਮੈਨੂੰ ਸੂਝ ਨਹੀਂ ਸੀ। ਪਰ (ਤੇਰੀ ਮੇਹਰ ਨਾਲ) ਮੈਨੂੰ ਸਭ ਤੋਂ ਵੱਡਾ ਗੁਰੂ ਨਾਨਕ ਮਿਲ ਪਿਆ, ਜਿਸ ਨੇ ਮੇਰੀ ਲਾਜ ਰੱਖ ਲਈ (ਤੇ ਮੈਨੂੰ ਤੇਰੇ ਚਰਨਾਂ ਵਿੱਚ ਜੋੜ ਦਿੱਤਾ)। ੪।

"ਸਵਈਏ ਮਹਲੇ ਪੰਜਵੇ ਕੇ ੫ ੴ ਸਤਿ ਗੁਰਪ੍ਰਸਾਦਿ॥ ਸਿਮਰੰ ਸੋਈ ਪੁਰਖੁ ਅਚਲੁ ਅਬਿਨਾਸੀ॥ ਜਿਸੁ ਸਿਮਰ ਦੁਰਮਤਿ ਮਲੁ ਨਾਸੀ॥ ਸਤਿਗੁਰ ਚਰਣ ਕਵਲ ਰਿਦਿ ਧਾਰੰ॥ ਗੁਰ ਅਰਜੁਨ ਗੁਣ ਸਹਜਿ ਬਿਚਾਰੰ॥ ਗੁਰ ਰਾਮਦਾਸ ਘਰਿ ਕੀਅਉ ਪ੍ਰਗਾਸਾ॥ ਸਗਲ ਮਨੋਰਥ ਪੂਰੀ ਆਸਾ॥ ਤੈ ਜਨਮਤ ਗੁਰਮਤਿ ਬ੍ਰਹਮੁ ਪਛਾਣਿਓ॥ ਕਲ੍ਯ੍ਯ ਜੋੜਿ ਕਰ ਸੁਜਸੁ ਵਖਾਣਿਓ॥ ਭਗਤਿ ਜੋਗ ਕੌ ਜੈਤਵਾਰੁ ਹਰਿ ਜਨਕੁ ਉਪਾਯਉ॥ ਸਬਦੁ ਗੁਰੂ ਪਰਕਾਸਿਓ ਹਰਿ ਰਸਨ ਬਸਾਯਉ॥ ਗੁਰ ਨਾਨਕ ਅੰਗਦ ਅਮਰ ਲਾਗਿ ਉਤਮ ਪਦੁ ਪਾਯਉ॥ ਗੁਰੁ ਅਰਜੁਨੁ ਘਰਿ ਗੁਰ ਰਾਮਦਾਸ ਭਗਤ ਉਤਰਿ ਆਯਉ॥   

ਬਡਭਾਗੀ ਉਨਮਾਨਿਅਉ ਰਿਦਿ ਸਬਦੁ ਬਸਾਯਉ॥ ਮਨੁ ਮਾਣਕੁ ਸੰਤੋਖਿਅਉ ਗੁਰਿ ਨਾਮੁ ਦ੍ਰਿੜਾੑਯਉ॥ ਅਗਮੁ ਅਗੋਚਰੁ ਪਾਰਬ੍ਰਹਮੁ ਸਤਿਗੁਰਿ ਦਰਸਾਯਉ॥ ਗੁਰੁ ਅਰਜੁਨੁ ਘਰਿ ਗੁਰ ਰਾਮਦਾਸ ਅਨਭਉ ਠਹਰਾਯਉ॥   

ਜਨਕ ਰਾਜੁ ਬਰਤਾਇਆ ਸਤਜੁਗੁ ਆਲੀਣਾ॥ ਗੁਰ ਸਬਦੇ ਮਨੁ ਮਾਨਿਆ ਅਪਤੀਜੁ ਪਤੀਣਾ॥ ਗੁਰੁ ਨਾਨਕੁ ਸਚੁ ਨੀਵ ਸਾਜਿ ਸਤਿਗੁਰ ਸੰਗਿ ਲੀਣਾ॥ ਗੁਰੁ ਅਰਜੁਨੁ ਘਰਿ ਗੁਰ ਰਾਮਦਾਸ ਅਪਰੰਪਰੁ ਬੀਣਾ॥   

ਖੇਲੁ ਗੂੜੑਉ ਕੀਅਉ ਹਰਿ ਰਾਇ ਸੰਤੋਖਿ ਸਮਾਚਰਿ੍ਯ੍ਯਓ ਬਿਮਲ ਬੁਧਿ ਸਤਿਗੁਰਿ ਸਮਾਣਉ॥ ਆਜੋਨੀ ਸੰਭਵਿਅਉ ਸੁਜਸੁ ਕਲ੍ਯ੍ਯ ਕਵੀਅਣਿ ਬਖਾਣਿਅਉ॥ ਗੁਰਿ ਨਾਨਕਿ ਅੰਗਦੁ ਵਰ੍ਯ੍ਯਉ ਗੁਰਿ ਅੰਗਦਿ ਅਮਰ ਨਿਧਾਨੁ॥ ਗੁਰਿ ਰਾਮਦਾਸ ਅਰਜੁਨੁ ਵਰ੍ਯ੍ਯਉ ਪਾਰਸੁ ਪਰਸੁ ਪ੍ਰਮਾਣੁ॥   

ਸਦ ਜੀਵਣੁ ਅਰਜੁਨੁ ਅਮੋਲੁ ਆਜੋਨੀ ਸੰਭਉ॥ ਭਯ ਭੰਜਨੁ ਪਰ ਦੁਖ ਨਿਵਾਰੁ ਅਪਾਰੁ ਅਨੰਭਉ॥ ਅਗਹ ਗਹਣੁ ਭ੍ਰਮੁ ਭ੍ਰਾਂਤਿ ਦਹਣੁ ਸੀਤਲੁ ਸੁਖ ਦਾਤਉ॥ ਆਸੰਭਉ ਉਦਵਿਅਉ ਪੁਰਖੁ ਪੂਰਨ ਬਿਧਾਤਉ॥ ਨਾਨਕ ਆਦਿ ਅੰਗਦ ਅਮਰ, ਸਤਿਗੁਰ ਸਬਦਿ ਸਮਾਇਅਉ॥ ਧਨੁ ਧੰਨੁ ਗੁਰੂ ਰਾਮਦਾਸ ਗੁਰੁ ਜਿਨਿ ਪਾਰਸੁ ਪਰਸਿ ਮਿਲਾਇਅਉ॥   

ਜੈ ਜੈ ਕਾਰੁ ਜਾਸੁ ਜਗ ਅੰਦਰਿ ਮੰਦਰਿ ਭਾਗੁ ਜੁਗਤਿ ਸਿਵ ਰਹਤਾ॥ ਗੁਰੁ ਪੂਰਾ ਪਾਯਉ ਬਡ ਭਾਗੀ ਲਿਵ ਲਾਗੀ ਮੇਦਨਿ ਭਰੁ ਸਹਤਾ॥ ਭਯ ਭੰਜਨੁ ਪਰ ਪੀਰ ਨਿਵਾਰਨੁ ਕਲ੍ਯ੍ਯ ਸਹਾਰੁ ਤੋਹਿ ਜਸੁ ਬਕਤਾ॥ ਕੁਲਿ ਸੋਢੀ ਗੁਰ ਰਾਮਦਾਸ ਤਨੁ ਧਰਮ ਧਜਾ ਅਰਜੁਨੁ ਹਰਿ ਭਗਤਾ॥   

ਧ੍ਰੰਮ ਧੀਰੁ ਗੁਰਮਤਿ ਗਭੀਰੁ ਪਰ ਦੁਖ ਬਿਸਾਰਣੁ॥ ਸਬਦ ਸਾਰੁ ਹਰਿ ਸਮ ਉਦਾਰੁ ਅਹੰਮੇਵ ਨਿਵਾਰਣੁ॥ ਮਹਾ ਦਾਨਿ ਸਤਿਗੁਰ ਗਿਆਨਿ ਮਨਿ ਚਾਉ ਨ ਹੁਟੈ॥ ਸਤਿਵੰਤੁ ਹਰਿ ਨਾਮੁ ਮੰਤ੍ਰੁ ਨਵ ਨਿਧਿ ਨ ਨਿਖੁਟੈ॥ ਗੁਰ ਰਾਮਦਾਸ ਤਨੁ ਸਰਬ ਮੈ ਸਹਜਿ ਚੰਦੋਆ ਤਾਣਿਅਉ॥ ਗੁਰ ਅਰਜੁਨ ਕਲ੍ਯ੍ਯੁਚਰੈ ਤੈ ਰਾਜ ਜੋਗ ਰਸੁ ਜਾਣਿਅਉ॥   

ਭੈ ਨਿਰਭਉ ਮਾਣਿਅਉ ਲਾਖ ਮਹਿ ਅਲਖੁ ਲਖਾਯਉ॥ ਅਗਮੁ ਅਗੋਚਰ ਗਤਿ ਗਭੀਰੁ ਸਤਿਗੁਰਿ ਪਰਚਾਯਉ॥ ਗੁਰ ਪਰਚੈ ਪਰਵਾਣੁ ਰਾਜ ਮਹਿ ਜੋਗੁ ਕਮਾਯਉ॥ ਧੰਨਿ ਧੰਨਿ ਗੁਰੁ ਧੰਨਿ ਅਭਰ ਸਰ ਸੁਭਰ ਭਰਾਯਉ॥ ਗੁਰ ਗਮ ਪ੍ਰਮਾਣਿ ਅਜਰੁ ਜਰਿਓ ਸਰਿ ਸੰਤੋਖ ਸਮਾਇਯਉ॥ ਗੁਰ ਅਰਜੁਨ ਕਲ੍ਯ੍ਯੁਚਰੈ ਤੈ ਸਹਜਿ ਜੋਗੁ ਨਿਜੁ ਪਾਇਯਉ॥   

ਅਮਿਉ ਰਸਨਾ ਬਦਨਿ ਬਰ ਦਾਤਿ ਅਲਖ ਅਪਾਰ ਗੁਰ ਸੂਰ ਸਬਦਿ ਹਉਮੈ ਨਿਵਾਰ੍ਯ੍ਯਉ॥ ਪੰਚਾਹਰੁ ਨਿਦਲਿਅਉ ਸੁੰਨ ਸਹਜਿ ਨਿਜ ਘਰਿ ਸਹਾਰ੍ਯ੍ਯਉ॥ ਹਰਿ ਨਾਮਿ ਲਾਗਿ ਜਗ ਉਧਰ੍ਯ੍ਯਉ ਸਤਿਗੁਰੁ ਰਿਦੈ ਬਸਾਇਅਉ॥ ਗੁਰ ਅਰਜੁਨ ਕਲ੍ਯ੍ਯੁਚਰੈ ਤੈ ਜਨਕਹ ਕਲਸੁ ਦੀਪਾਇਅਉ॥   

ਸੋਰਠੇ॥ ਗੁਰੁ ਅਰਜੁਨੁ ਪੁਰਖੁ ਪ੍ਰਮਾਣੁ ਪਾਰਥਉ ਚਾਲੈ ਨਹੀ॥ ਨੇਜਾ ਨਾਮ ਨੀਸਾਣੁ ਸਤਿਗੁਰ ਸਬਦਿ ਵਾਰਿਅਉ॥   ॥ ਭਵਜਲੁ ਸਾਇਰੁ ਸੇਤੁ ਨਾਮੁ ਹਰੀ ਕਾ ਬੋਹਿਥਾ॥ ਤੁਅ ਸਤਿਗੁਰ ਸੰ ਹੇਤੁ ਨਾਮਿ ਲਾਗਿ ਜਗੁ ਉਧਰ੍ਯ੍ਯਉ॥   ॥ ਜਗਤ ਉਧਾਰਣੁ ਨਾਮੁ ਸਤਿਗੁਰ ਤੁਠੈ ਪਾਇਅਉ॥ ਅਬ ਨਾਹਿ ਅਵਰ ਸਰਿ ਕਾਮੁ ਬਾਰੰਤਰਿ ਪੂਰੀ ਪੜੀ॥    ੧੨ ॥ (ਪੰ: ੧੪੦੮)

() "ਜੋਤਿ ਰੂਪਿ ਹਰਿ ਆਪਿ ਗੁਰੂ ਨਾਨਕੁ ਕਹਾਯਉ॥ ਤਾ ਤੇ ਅੰਗਦੁ ਭਯਉ ਤਤ ਸਿਉ ਤਤੁ ਮਿਲਾਯਉ॥ ਅੰਗਦਿ ਕਿਰਪਾ ਧਾਰਿ ਅਮਰੁ ਸਤਿਗੁਰੁ ਥਿਰੁ ਕੀਅਉ॥ ਅਮਰਦਾਸਿ ਅਮਰਤੁ ਛਤ੍ਰੁ ਗੁਰ ਰਾਮਹਿ ਦੀਅਉ॥ ਗੁਰ ਰਾਮਦਾਸ ਦਰਸਨੁ ਪਰਸਿ ਕਹਿ ਮਥੁਰਾ ਅੰਮ੍ਰਿਤ ਬਯਣ॥ ਮੂਰਤਿ ਪੰਚ ਪ੍ਰਮਾਣ ਪੁਰਖੁ ਗੁਰੁ ਅਰਜੁਨੁ ਪਿਖਹੁ ਨਯਣ॥   ॥" (ਪੰ: ੧੪੦੮)

ਸਤਿ ਰੂਪੁ ਸਤਿ ਨਾਮੁ ਸਤੁ ਸੰਤੋਖੁ ਧਰਿਓ ਉਰਿ॥ ਆਦਿ ਪੁਰਖਿ ਪਰਤਖਿ ਲਿਖ੍ਯ੍ਯਉ ਅਛਰੁ ਮਸਤਕਿ ਧੁਰਿ॥ ਪ੍ਰਗਟ ਜੋਤਿ ਜਗਮਗੈ ਤੇਜੁ ਭੂਅ ਮੰਡਲਿ ਛਾਯਉ॥ ਪਾਰਸੁ ਪਰਸਿ ਪਰਸੁ ਪਰਸਿ ਗੁਰਿ ਗੁਰੂ ਕਹਾਯਉ॥ ਭਨਿ ਮਥੁਰਾ ਮੂਰਤਿ ਸਦਾ ਥਿਰੁ ਲਾਇ ਚਿਤੁ ਸਨਮੁਖ ਰਹਹੁ॥ ਕਲਜੁਗਿ ਜਹਾਜੁ ਅਰਜੁਨੁ ਗੁਰੂ ਸਗਲ ਸ੍ਰਿਸਿ ਲਗਿ ਬਿਤਰਹੁ॥   

ਤਿਹ ਜਨ ਜਾਚਹੁ ਜਗਤ੍ਰ ਪਰ ਜਾਨੀਅਤੁ ਬਾਸੁਰ ਰਯਨਿ ਬਾਸੁ ਜਾ ਕੋ ਹਿਤੁ ਨਾਮ ਸਿਉ॥ ਪਰਮ ਅਤੀਤੁ ਪਰਮੇਸੁਰ ਕੈ ਰੰਗਿ ਰੰਗ੍ਯ੍ਯੌ ਬਾਸਨਾ ਤੇ ਬਾਹਰਿ ਪੈ ਦੇਖੀਅਤੁ ਧਾਮ ਸਿਉ॥ ਅਪਰ ਪਰੰਪਰ ਪੁਰਖ ਸਿਉ ਪ੍ਰੇਮੁ ਲਾਗ੍ਯ੍ਯੌ ਬਿਨੁ ਭਗਵੰਤ ਰਸੁ ਨਾਹੀ ਅਉਰੈ ਕਾਮ ਸਿਉ॥ ਮਥੁਰਾ ਕੋ ਪ੍ਰਭੁ ਸ੍ਰਬ ਮਯ ਅਰਜੁਨ ਗੁਰੁ ਭਗਤਿ ਕੈ ਹੇਤਿ ਪਾਇ ਰਹਿਓ ਮਿਲਿ ਰਾਮ ਸਿਉ॥   

ਅੰਤੁ ਨ ਪਾਵਤ ਦੇਵ ਸਬੈ ਮੁਨਿ ਇੰਦ੍ਰ ਮਹਾ ਸਿਵ ਜੋਗ ਕਰੀ॥ ਫੁਨਿ ਬੇਦ ਬਿਰੰਚਿ ਬਿਚਾਰਿ ਰਹਿਓ ਹਰਿ ਜਾਪੁ ਨ ਛਾਡ੍ਯ੍ਯਉ ਏਕ ਘਰੀ॥ ਮਥੁਰਾ ਜਨ ਕੋ ਪ੍ਰਭੁ ਦੀਨ ਦਯਾਲੁ ਹੈ ਸੰਗਤਿ ਸ੍ਰਿਸਿ ਨਿਹਾਲੁ ਕਰੀ॥ ਰਾਮਦਾਸਿ ਗੁਰੂ ਜਗ ਤਾਰਨ ਕਉ ਗੁਰ ਜੋਤਿ ਅਰਜੁਨ ਮਾਹਿ ਧਰੀ॥   

ਜਗ ਅਉਰੁ ਨ ਜਾਹਿ ਮਹਾ ਤਮ ਮੈ ਅਵਤਾਰੁ ਉਜਾਗਰੁ ਆਨਿ ਕੀਅਉ॥ ਤਿਨ ਕੇ ਦੁਖ ਕੋਟਿਕ ਦੂਰਿ ਗਏ ਮਥੁਰਾ ਜਿਨੑ ਅੰਮ੍ਰਿਤ ਨਾਮੁ ਪੀਅਉ॥ ਇਹ ਪਧਤਿ ਤੇ ਮਤ ਚੂਕਹਿ ਰੇ ਮਨ ਭੇਦੁ ਬਿਭੇਦੁ ਨ ਜਾਨ ਬੀਅਉ॥ ਪਰਤਛਿ ਰਿਦੈ ਗੁਰ ਅਰਜੁਨ ਕੈ ਹਰਿ ਪੂਰਨ ਬ੍ਰਹਮਿ ਨਿਵਾਸੁ ਲੀਅਉ॥   

ਜਬ ਲਉ ਨਹੀ ਭਾਗ ਲਿਲਾਰ ਉਦੈ ਤਬ ਲਉ ਭ੍ਰਮਤੇ ਫਿਰਤੇ ਬਹੁ ਧਾਯਉ॥ ਕਲਿ ਘੋਰ ਸਮੁਦ੍ਰ ਮੈ ਬੂਡਤ ਥੇ ਕਬਹੂ ਮਿਟਿ ਹੈ ਨਹੀ ਰੇ ਪਛੁਤਾਯਉ॥ ਤਤੁ ਬਿਚਾਰੁ ਯਹੈ ਮਥੁਰਾ ਜਗ ਤਾਰਨ ਕਉ ਅਵਤਾਰੁ ਬਨਾਯਉ॥ ਜਪ੍ਯ੍ਯਉ ਜਿਨੑ ਅਰਜੁਨ ਦੇਵ ਗੁਰੂ ਫਿਰਿ ਸੰਕਟ ਜੋਨਿ ਗਰਭ ਨ ਆਯਉ॥   

ਕਲਿ ਸਮੁਦ੍ਰ ਭਏ ਰੂਪ ਪ੍ਰਗਟਿ ਹਰਿ ਨਾਮ ਉਧਾਰਨੁ॥ ਬਸਹਿ ਸੰਤ ਜਿਸੁ ਰਿਦੈ ਦੁਖ ਦਾਰਿਦ੍ਰ ਨਿਵਾਰਨੁ॥ ਨਿਰਮਲ ਭੇਖ ਅਪਾਰ ਤਾਸੁ ਬਿਨੁ ਅਵਰੁ ਨ ਕੋਈ॥ ਮਨ ਬਚ ਜਿਨਿ ਜਾਣਿਅਉ ਭਯਉ ਤਿਹ ਸਮਸਰਿ ਸੋਈ॥ ਧਰਨਿ ਗਗਨ ਨਵ ਖੰਡ ਮਹਿ ਜੋਤਿ ਸ੍ਵਰੂਪੀ ਰਹਿਓ ਭਰਿ॥ ਭਨਿ ਮਥੁਰਾ ਕਛੁ ਭੇਦੁ ਨਹੀ ਗੁਰੁ ਅਰਜੁਨੁ ਪਰਤਖ੍ਯ੍ਯ ਹਰਿ॥    ੧੯ 

ਅਜੈ ਗੰਗ ਜਲੁ ਅਟਲੁ ਸਿਖ ਸੰਗਤਿ ਸਭ ਨਾਵੈ॥ ਨਿਤ ਪੁਰਾਣ ਬਾਚੀਅਹਿ ਬੇਦ ਬ੍ਰਹਮਾ ਮੁਖਿ ਗਾਵੈ॥ ਅਜੈ ਚਵਰੁ ਸਿਰਿ ਢੁਲੈ ਨਾਮੁ ਅੰਮ੍ਰਿਤੁ ਮੁਖਿ ਲੀਅਉ॥ ਗੁਰ ਅਰਜੁਨ ਸਿਰਿ ਛਤ੍ਰੁ ਆਪਿ ਪਰਮੇਸਰਿ ਦੀਅਉ॥ ਮਿਲਿ ਨਾਨਕ ਅੰਗਦ ਅਮਰ ਗੁਰ ਗੁਰੁ ਰਾਮਦਾਸੁ ਹਰਿ ਪਹਿ ਗਯਉ॥ ਹਰਿਬੰਸ ਜਗਤਿ ਜਸੁ ਸੰਚਰ੍ਯ੍ਯਉ ਸੁ ਕਵਣੁ ਕਹੈ ਸ੍ਰੀ ਗੁਰੁ ਮੁਯਉ॥   

ਦੇਵ ਪੁਰੀ ਮਹਿ ਗਯਉ ਆਪਿ ਪਰਮੇਸ੍ਵਰ ਭਾਯਉ॥ ਹਰਿ ਸਿੰਘਾਸਣੁ ਦੀਅਉ ਸਿਰੀ ਗੁਰੁ ਤਹ ਬੈਠਾਯਉ॥ ਰਹਸੁ ਕੀਅਉ ਸੁਰ ਦੇਵ ਤੋਹਿ ਜਸੁ ਜਯ ਜਯ ਜੰਪਹਿ॥ ਅਸੁਰ ਗਏ ਤੇ ਭਾਗਿ ਪਾਪ ਤਿਨੑ ਭੀਤਰਿ ਕੰਪਹਿ॥ ਕਾਟੇ ਸੁ ਪਾਪ ਤਿਨੑ ਨਰਹੁ ਕੇ ਗੁਰੁ ਰਾਮਦਾਸੁ ਜਿਨੑ ਪਾਇਯਉ॥ ਛਤ੍ਰੁ ਸਿੰਘਾਸਨੁ ਪਿਰਥਮੀ ਗੁਰ ਅਰਜੁਨ ਕਉ ਦੇ ਆਇਅਉ" (ਪੰ: ੧੪੦੭)

"…ਹਉ ਆਪਹੁ ਬੋਲਿ ਨ ਜਾਣਦਾ ਮੈ ਕਹਿਆ ਸਭੁ ਹੁਕਮਾਉ ਜੀਉ॥ ਹਰਿ ਭਗਤਿ ਖਜਾਨਾ ਬਖਸਿਆ ਗੁਰਿ ਨਾਨਕਿ ਕੀਆ ਪਸਾਉ ਜੀਉ॥ ਮੈ ਬਹੁੜਿ ਨ ਤ੍ਰਿਸਨਾ ਭੁਖੜੀ ਹਉ ਰਜਾ ਤ੍ਰਿਪਤਿ ਅਘਾਇ ਜੀਉ" (ਪੰ: ੭੬੩)

ਅਰਥ : — "…. ਮੈਂ ਜੋ ਕੁੱਝ ਤੈਨੂੰ ਦੱਸਿਆ ਹੈ ਗੁਰੂ ਦਾ ਹੁਕਮ ਹੀ ਦੱਸਿਆ ਹੈ, ਮੈਂ ਆਪਣੀ ਅਕਲ ਦਾ ਆਸਰਾ ਲੈ ਕੇ ਇਹ ਰਸਤਾ ਨਹੀਂ ਦੱਸ ਰਿਹਾ। ਜਿਸ (ਸੁਭਾਗ ਬੰਦੇ) ਉਤੇ ਨਾਨਕ ਨੇ ਕਿਰਪਾ ਕੀਤੀ ਹੈ, ਪਰਮਾਤਮਾ ਨੇ ਉਸ ਨੂੰ ਆਪਣੀ ਭਗਤੀ ਦਾ ਖ਼ਜ਼ਾਨਾ ਬਖ਼ਸ਼ ਦਿੱਤਾ ਹੈ। (ਗੁਰੂ ਨਾਨਕ ਦੀ ਮੇਹਰ ਦਾ ਸਦਕਾ ਮੈਂ ਪੂਰਨ ਤੌਰ ਤੇ ਰੱਜ ਗਿਆ ਹਾਂ, ਮੈਨੂੰ ਹੁਣ ਮਾਇਆ ਦੀ ਕੋਈ ਭੁੱਖ ਨਹੀਂ ਸਤਾਂਦੀ।

ਮੈਨੂੰ ਜੇਹੜਾ ਭੀ ਕੋਈ ਗੁਰੂ ਦਾ ਪਿਆਰਾ ਸਿੱਖ ਮਿਲ ਪੈਂਦਾ ਹੈ, ਮੈਂ ਨਿਮ੍ਰਤਾ-ਅਧੀਨਗੀ ਨਾਲ ਉਸ ਦੀ ਪੈਰੀਂ ਲੱਗਦਾ ਹਾਂ।

"ਅਨਦੁ ਕਰਹੁ ਮਿਲਿ, ਸੁੰਦਰ ਨਾਰੀ॥ ਗੁਰਿ ਨਾਨਕਿ ਮੇਰੀ ਪੈਜ ਸਵਾਰੀ॥ ੨॥ ੩॥ ੨੧॥" (ਪੰ: ੮੦੬)

ਅਰਥ : — "… (ਨਾਮ ਦੀ ਬਰਕਤਿ ਨਾਲ) ਸੋਹਣੇ (ਬਣ ਚੁਕੇ) ਹੇ ਮੇਰੇ ਗਿਆਨ-ਇੰਦ੍ਰਿਓ! ਤੁਸੀਂ ਹੁਣ ਰਲ ਕੇ (ਸਤਸੰਗ ਮਨਾ ਕੇ ਆਪਣੇ ਅੰਦਰ) ਆਤਮਕ ਆਨੰਦ ਪੈਦਾ ਕਰੋ। ਗੁਰੂ ਨਾਨਕ ਨੇ (ਮੈਨੂੰ ਤਾਪ ਪਾਪ ਸੰਤਾਪ ਤੋਂ ਬਚਾ ਕੇ) ਮੇਰੀ ਇੱਜ਼ਤ ਰੱਖ ਲਈ ਹੈ"

"…ਦਾਸ ਕੀ ਲਾਜ ਰਖੈ ਮਿਹਰਵਾਨੁ॥ ਗੁਰੁ ਨਾਨਕੁ ਬੋਲੈ ਦਰਗਹ ਪਰਵਾਨੁ" (ਪੰ: ੮੨੧)

ਅਰਥ : — "… (ਹੇ ਭਾਈ! ਚੇਤਾ ਰੱਖ) ਗੁਰੂ ਨਾਨਕ (ਉਹੀ ਕੁਝ) ਆਖਦਾ ਹੈ (ਜੋ ਪਰਮਾਤਮਾ ਦੀ) ਦਰਗਾਹ ਵਿੱਚ ਪਰਵਾਨ ਹੈ (ਤੇ, ਗੁਰੂ ਨਾਨਕ ਆਖਦਾ ਹੈ ਕਿ) ਮਿਹਰਵਾਨ ਪ੍ਰਭੂ ਆਪਣੇ ਸੇਵਕ ਦੀ ਇੱਜ਼ਤ (ਜ਼ਰੂਰ) ਰੱਖਦਾ ਹੈ (ਸੋ, ਹੇ ਭਾਈ! ਦੁੱਖ-ਕਲੇਸ਼ ਵੇਲੇ ਘਬਰਾ ਕੇ ਹੋਰ ਹੋਰ ਆਸਰੇ ਨਾਹ ਭਾਲਦੇ ਫਿਰੋ)।

"ਗੁਰੁ ਪੂਰਾ ਪਾਈਐ ਵਡਭਾਗੀ॥ ਗੁਰ ਕੀ ਸੇਵਾ ਦੂਖੁ ਨ ਲਾਗੀ॥ ਗੁਰ ਕਾ ਸਬਦੁ ਨ ਮੇਟੈ ਕੋਇ॥ ਗੁਰੁ ਨਾਨਕੁ ਨਾਨਕੁ ਹਰਿ ਸੋਇ" (ਪੰ: ੮੬੪)

ਅਰਥ : — "… ਹੇ ਭਾਈ! ਵੱਡੀ ਕਿਸਮਤ ਨਾਲ ਪੂਰਾ ਗੁਰੂ ਮਿਲ ਮਿਲਦਾ ਹੈ। ਗੁਰੂ ਦੀ ਸਰਨ ਪਿਆਂ ਕੋਈ ਦੁੱਖ ਪੋਹ ਨਹੀਂ ਸਕਦਾ। (ਜਿਸ ਮਨੁੱਖ ਦੇ ਹਿਰਦੇ ਵਿਚ) ਗੁਰੂ ਦਾ ਸ਼ਬਦ (ਵੱਸ ਪਏ ਉਸ ਦੇ ਅੰਦਰੋਂ) ਕੋਈ ਮਨੁੱਖ (ਆਤਮਕ ਜੀਵਨ ਦੇ ਉਜਾਰੇ ਨੂੰ) ਮਿਟਾ ਨਹੀਂ ਸਕਦਾ। ਹੇ ਭਾਈ! ਗੁਰੂ ਨਾਨਕ ਉਸ ਪਰਮਾਤਮਾ ਦਾ ਰੂਪ ਹੈ"

". . ਖਤ੍ਰੀ ਬ੍ਰਾਹਮਣ ਸੂਦ ਵੈਸ ਸਭ ਏਕੈ ਨਾਮਿ ਤਰਾਨਥ॥ ਗੁਰੁ ਨਾਨਕੁ ਉਪਦੇਸੁ ਕਹਤੁ ਹੈ ਜੋ ਸੁਨੈ ਸੋ ਪਾਰਿ ਪਰਾਨਥ" (ਪੰ: ੧੦੦੧)

ਅਰਥ : — "… ਹੇ ਭਾਈ! ਖੱਤਰੀ ਬ੍ਰਾਹਮਣ ਸ਼ੂਦਰ ਵੈਸ਼ (ਕਿਸੇ ਭੀ ਵਰਨ ਦੇ ਜੀਵ ਹੋਣ) ਸਾਰੇ ਇੱਕ ਹਰੀ-ਨਾਮ ਦੀ ਰਾਹੀਂ ਹੀ ਸੰਸਾਰ-ਸਾਗਰ ਤੋਂ ਤਰਦੇ ਹਨ। ਜਿਹੜਾ ਉਪਦੇਸ਼ ਗੁਰੂ ਨਾਨਕ ਕਰਦਾ ਹੈ ਜਿਸ ਨੂੰ ਜੋ ਮਨੁੱਖ ਸੁਣਦਾ ਹੈ ਉਹ ਸੰਸਾਰ-ਸਮੁੰਦਰ ਤੋਂ ਪਾਰ ਲੰਘ ਜਾਂਦਾ ਹੈ।

"…ਹਰਿ ਕਾ ਚਿਹਨੁ ਸੋਈ ਹਰਿ ਜਨ ਕਾ ਹਰਿ ਆਪੇ ਜਨ ਮਹਿ ਆਪੁ ਰਖਾਂਤਿ॥ ਧਨੁ ਧੰਨੁ ਗੁਰੂ ਨਾਨਕੁ ਸਮਦਰਸੀ ਜਿਨਿ ਨਿੰਦਾ ਉਸਤਤਿ ਤਰੀ ਤਰਾਂਤਿ" (ਪੰ: ੧੨੬੫)

ਅਰਥ : — "…ਹੇ ਭਾਈ! (ਉੱਚੇ ਆਤਮਕ ਜੀਵਨ ਦਾ ਜਿਹੜਾ) ਲੱਛਣ ਪਰਮਾਤਮਾ ਦਾ ਹੁੰਦਾ ਹੈ (ਸਿਮਰਨ ਦੀ ਬਰਕਤਿ ਨਾਲ) ਉਹੀ ਲੱਛਣ ਪਰਮਾਤਮਾ ਦੇ ਭਗਤ ਦਾ ਹੋ ਜਾਂਦਾ ਹੈ। ਪ੍ਰਭੂ ਆਪ ਹੀ ਆਪਣੇ ਆਪ ਨੂੰ ਆਪਣੇ ਸੇਵਕ ਵਿੱਚ ਟਿਕਾਈ ਰੱਖਦਾ ਹੈ। ਹੇ ਭਾਈ! ਸਭ ਜੀਵਾਂ ਵਿੱਚ ਇਕੋ ਹਰੀ ਦੀ ਜੋਤਿ ਵੇਖਣ ਵਾਲਾ ਗੁਰੂ ਨਾਨਕ (ਹਰ ਵੇਲੇ) ਸਲਾਹੁਣ-ਜੋਗ ਹੈ, ਜਿਸ ਨੇ ਆਪ ਨਿੰਦਾ ਤੇ ਖ਼ੁਸ਼ਾਮਦ (ਦੀ ਨਦੀ) ਪਾਰ ਕਰ ਲਈ ਹੈ ਅਤੇ ਹੋਰਨਾਂ ਨੂੰ ਇਸ ਵਿਚੋਂ ਪਾਰ ਲੰਘਾ ਦੇਂਦਾ ਹੈ। (ਅਰਥ ਇਨ-ਬਿਨ ਪ੍ਰੋ: ਸਾਹਿਬ ਸਿੰਘ ਜੀ)

ਚਲਦਾ--#Including this Self Learning Gurmat Lesson R-05 06- Part II Re,,… R506-MG #

"ਜੋਤਿ ਓਹਾ ਜੁਗਤਿ ਸਾਇ …"

ਭਾਗ-ਦੂਜਾ—ਭਾਗ ਦੂਜਾ

ਸਾਰੇ ਪੰਥਕ ਮਸਲਿਆਂ ਦਾ ਹੱਲ ਅਤੇ ਸੈਂਟਰ ਵੱਲੋਂ ਲਿਖੇ ਜਾ ਰਹੇ ਸਾਰੇ ‘ਗੁਰਮੱਤ ਪਾਠਾਂ’, ਪੁਸਤਕਾ ਤੇ ਹੁਣ ਗੁਰਮੱਤ ਸੰਦੇਸ਼ਾ ਵਾਲੀ ਅਰੰਭ ਹੋਈ ਲੜੀ, ਇਨ੍ਹਾਂ ਸਾਰਿਆਂ ਦਾ ਮਕਸਦ ਇਕੋ ਹੈ-ਤਾ ਕਿ ਹਰੇਕ ਸੰਬੰਧਤ ਪ੍ਰਵਾਰ ਅਰਥਾਂ ਸਹਿਤ ‘ਗੁਰੂ ਗ੍ਰੰਥ ਸਾਹਿਬ’ ਜੀ ਦਾ ਸਹਿਜ ਪਾਠ ਸਦਾ ਚਾਲੂ ਰਖ ਕੇ ਆਪਣੇ ਜੀਵਨ ਨੂੰ ਗੁਰਬਾਣੀ ਸੋਝੀ ਵਾਲਾ ਬਣਾਏ। ਅਰਥਾਂ ਲਈ ਦਸ ਭਾਗ ‘ਗੁਰੂ ਗ੍ਰੰਥ ਦਰਪਣ’ ਪ੍ਰੋ: ਸਾਹਿਬ ਸਿੰਘ ਜਾਂ ਚਾਰ ਭਾਗ ਸ਼ਬਦਾਰਥ ਲਾਹੇਵੰਦ ਹੋਵੇਗਾ ਜੀ।

For all the Self Learning Gurmat Lessons (Excluding Books) written by ‘Principal Giani Surjit Singh’ Sikh Missionary, Delhi-All the rights are reserved with the writer himself; but easily available in proper Deluxe Covers for

(1) Further Distribution within ‘Guru Ki Sangat’

(2) For Gurmat Stalls

(3) For Gurmat Classes & Gurmat Camps

with intention of Gurmat Parsar, at quite nominal printing cost i.e. mostly Rs 400/-(but in rare cases Rs. 450/-) per hundred copies (+P&P.Extra) From ‘Gurmat Education Centre, Delhi’, Postal Address- A/16 Basement, Dayanand Colony, Lajpat Nagar IV, N. Delhi-24

Ph 91-11-26236119, 46548789 ® Ph. 91-11-26487315 Cell 9811292808

Emails- [email protected] & [email protected]

web sites-

www.gurbaniguru.org

theuniqeguru-gurbani.com

gurmateducationcentre.com




.