.

ਸਲੋਕ ਸੇਖ ਫਰੀਦ ਕੇ ੴ ਸਤਿਗੁਰ ਪ੍ਰਸਾਦਿ॥
ਜਿਤੁ ਦਿਹਾੜੈ ਧਨ ਵਰੀ ਸਾਹੇ ਲਏ ਲਿਖਾਇ॥ ਮਲਕੁ ਜਿ ਕੰਨੀ ਸੁਣੀਦਾ ਮੁਹੁ ਦੇਖਾਲੇ ਆਇ॥ ਜਿੰਦੁ ਨਿਮਾਣੀ ਕਢੀਐ ਹਡਾ ਕੂ ਕੜਕਾਇ॥ ਸਾਹੇ ਲਿਖੇ ਨ ਚਲਨੀ ਜਿੰਦੂ ਕੂੰ ਸਮਝਾਇ॥ ਜਿੰਦੁ ਵਹੁਟੀ ਮਰਣੁ ਵਰੁ ਲੈ ਜਾਸੀ ਪਰਣਾਇ॥ ਆਪਣ ਹਥੀ ਜੋਲਿ ਕੈ ਕੈ ਗਲਿ ਲਗੈ ਧਾਇ॥ ਵਾਲਹੁ ਨਿਕੀ ਪੁਰਸਲਾਤ ਕੰਨੀ ਨ ਸੁਣੀ ਆਇ॥ ਫਰੀਦਾ ਕਿੜੀ ਪਵੰਦੀਈ ਖੜਾ ਨ ਆਪੁ ਮੁਹਾਇ॥ 1॥ ਫਰੀਦਾ ਦਰ ਦਰਵੇਸੀ ਗਾਖੜੀ ਚਲਾਂ ਦੁਨੀਆਂ ਭਤਿ॥ ਬੰਨਿੑ ਉਠਾਈ ਪੋਟਲੀ ਕਿਥੈ ਵੰਞਾ ਘਤਿ॥ 2॥ ਕਿਝੁ ਨ ਬੁਝੈ ਕਿਝੁ ਨ ਸੁਝੈ ਦੁਨੀਆ ਗੁਝੀ ਭਾਹਿ॥ ਸਾਂਈਂ ਮੇਰੈ ਚੰਗਾ ਕੀਤਾ ਨਾਹੀ ਤ ਹੰ ਭੀ ਦਝਾਂ ਆਹਿ॥ 3॥ ਫਰੀਦਾ ਜੇ ਜਾਣਾ ਤਿਲ ਥੋੜੜੇ ਸੰਮਲਿ ਬੁਕੁ ਭਰੀ॥ ਜੇ ਜਾਣਾ ਸਹੁ ਨੰਢੜਾ ਤਾਂ ਥੋੜਾ ਮਾਣੁ ਕਰੀ॥ 4॥ ਜੇ ਜਾਣਾ ਲੜੁ ਛਿਜਣਾ ਪੀਡੀ ਪਾਈਂ ਗੰਢਿ॥ ਤੈ ਜੇਵਡੁ ਮੈ ਨਾਹਿ ਕੋ ਸਭੁ ਜਗੁ ਡਿਠਾ ਹੰਢਿ॥ 5॥ ਫਰੀਦਾ ਜੇ ਤੂ ਅਕਲਿ ਲਤੀਫੁ ਕਾਲੇ ਲਿਖੁ ਨ ਲੇਖ॥ ਆਪਨੜੇ ਗਿਰੀਵਾਨ ਮਹਿ ਸਿਰੁ ਨੀਵਾਂ ਕਰਿ ਦੇਖੁ॥ 6॥ ਫਰੀਦਾ ਜੋ ਤੈ ਮਾਰਨਿ ਮੁਕੀਆਂ ਤਿਨਾੑ ਨ ਮਾਰੇ ਘੁੰਮਿ॥ ਆਪਨੜੈ ਘਰਿ ਜਾਈਐ ਪੈਰ ਤਿਨਾੑ ਦੇ ਚੁੰਮਿ॥ 7॥ ਫਰੀਦਾ ਜਾਂ ਤਉ ਖਟਣ ਵੇਲ ਤਾਂ ਤੂ ਰਤਾ ਦੁਨੀ ਸਿਉ॥ ਮਰਗ ਸਵਾਈ ਨੀਹਿ ਜਾਂ ਭਰਿਆ ਤਾਂ ਲਦਿਆ॥ 8॥ ਦੇਖੁ ਫਰੀਦਾ ਜੁ ਥੀਆ ਦਾੜੀ ਹੋਈ ਭੂਰ॥ ਅਗਹੁ ਨੇੜਾ ਆਇਆ ਪਿਛਾ ਰਹਿਆ ਦੂਰਿ॥ 9॥ ਦੇਖੁ ਫਰੀਦਾ ਜਿ ਥੀਆ ਸਕਰ ਹੋਈ ਵਿਸੁ॥ ਸਾਂਈ ਬਾਝਹੁ ਆਪਣੇ ਵੇਦਣ ਕਹੀਐ ਕਿਸੁ॥ 10॥ ਫਰੀਦਾ ਅਖੀ ਦੇਖਿ ਪਤੀਣੀਆਂ ਸੁਣਿ ਸੁਣਿ ਰੀਣੇ ਕੰਨ॥ ਸਾਖ ਪਕੰਦੀ ਆਈਆ ਹੋਰ ਕਰੇਂਦੀ ਵੰਨ॥ 11॥ ਫਰੀਦਾ ਕਾਲੀ ਜਿਨੀ ਨ ਰਾਵਿਆ ਧਉਲੀ ਰਾਵੈ ਕੋਇ॥ ਕਰਿ ਸਾਂਈ ਸਿਉ ਪਿਰਹੜੀ ਰੰਗੁ ਨਵੇਲਾ ਹੋਇ॥ 12॥ ਮਃ 3॥ ਫਰੀਦਾ ਕਾਲੀ ਧਉਲੀ ਸਾਹਿਬੁ ਸਦਾ ਹੈ ਜੇ ਕੋ ਚਿਤਿ ਕਰੇ॥ ਆਪਣਾ ਲਾਇਆ ਪਿਰਮੁ ਨ ਲਗਈ ਜੇ ਲੋਚੈ ਸਭੁ ਕੋਇ॥ ਏਹੁ ਪਿਰਮੁ ਪਿਆਲਾ ਖਸਮ ਕਾ ਜੈ ਭਾਵੈ ਤੈ ਦੇਇ॥ 13॥ ਫਰੀਦਾ ਜਿਨੑ ਲੋਇਣ ਜਗੁ ਮੋਹਿਆ ਸੇ ਲੋਇਣ ਮੈ ਡਿਠੁ॥ ਕਜਲ ਰੇਖ ਨ ਸਹਦਿਆ ਸੇ ਪੰਖੀ ਸੂਇ ਬਹਿਠੁ॥ 14॥ ਫਰੀਦਾ ਕੂਕੇਦਿਆ ਚਾਂਗੇਦਿਆ ਮਤੀ ਦੇਦਿਆ ਨਿਤ॥ ਜੋ ਸੈਤਾਨਿ ਵੰਞਾਇਆ ਸੇ ਕਿਤ ਫੇਰਹਿ ਚਿਤ॥ 15॥ ਫਰੀਦਾ ਥੀਉ ਪਵਾਹੀ ਦਭੁ॥ ਜੇ ਸਾਂਈ ਲੋੜਹਿ ਸਭੁ॥ ਇਕੁ ਛਿਜਹਿ ਬਿਆ ਲਤਾੜੀਅਹਿ॥ ਤਾਂ ਸਾਈ ਦੈ ਦਰਿ ਵਾੜੀਅਹਿ॥ 16॥ ਫਰੀਦਾ ਖਾਕੁ ਨ ਨਿੰਦੀਐ ਖਾਕੂ ਜੇਡੁ ਨ ਕੋਇ॥ ਜੀਵਦਿਆ ਪੈਰਾ ਤਲੈ ਮੁਇਆ ਉਪਰਿ ਹੋਇ॥ 17॥ ਫਰੀਦਾ ਜਾ ਲਬੁ ਤਾ ਨੇਹੁ ਕਿਆ ਲਬੁ ਤ ਕੂੜਾ ਨੇਹੁ॥ ਕਿਚਰੁ ਝਤਿ ਲਘਾਈਐ ਛਪਰਿ ਤੁਟੈ ਮੇਹੁ॥ 18॥ ਫਰੀਦਾ ਜੰਗਲੁ ਜੰਗਲੁ ਕਿਆ ਭਵਹਿ ਵਣਿ ਕੰਡਾ ਮੋੜੇਹਿ॥ ਵਸੀ ਰਬੁ ਹਿਆਲੀਐ ਜੰਗਲੁ ਕਿਆ ਢੂਢੇਹਿ॥ 19॥ ਫਰੀਦਾ ਇਨੀ ਨਿਕੀ ਜੰਘੀਐ ਥਲ ਡੂੰਗਰ ਭਵਿਓਮਿੑ॥ ਅਜੁ ਫਰੀਦੈ ਕੂਜੜਾ ਸੈ ਕੋਹਾਂ ਥੀਓਮਿ॥ 20॥ ਫਰੀਦਾ ਰਾਤੀ ਵਡੀਆਂ ਧੁਖਿ ਧੁਖਿ ਉਠਨਿ ਪਾਸ॥ ਧਿਗੁ ਤਿਨਾੑ ਦਾ ਜੀਵਿਆ ਜਿਨਾ ਵਿਡਾਣੀ ਆਸ॥ 21॥ ਫਰੀਦਾ ਜੇ ਮੈ ਹੋਦਾ ਵਾਰਿਆ ਮਿਤਾ ਆਇੜਿਆਂ॥ ਹੇੜਾ ਜਲੈ ਮਜੀਠ ਜਿਉ ਉਪਰਿ ਅੰਗਾਰਾ॥ 22॥ ਫਰੀਦਾ ਲੋੜੈ ਦਾਖ ਬਿਜਉਰੀਆਂ ਕਿਕਰਿ ਬੀਜੈ ਜਟੁ॥ ਹੰਢੈ ਉਂਨ ਕਤਾਇਦਾ ਪੈਧਾ ਲੋੜੈ ਪਟੁ॥ 23॥ ਫਰੀਦਾ ਗਲੀਏ ਚਿਕੜੁ ਦੂਰਿ ਘਰੁ ਨਾਲਿ ਪਿਆਰੇ ਨੇਹੁ॥ ਚਲਾ ਤ ਭਿਜੈ ਕੰਬਲੀ ਰਹਾਂ ਤ ਤੁਟੈ ਨੇਹੁ॥ 24॥ ਭਿਜਉ ਸਿਜਉ ਕੰਬਲੀ ਅਲਹ ਵਰਸਉ ਮੇਹੁ॥ ਜਾਇ ਮਿਲਾ ਤਿਨਾ ਸਜਣਾ ਤੁਟਉ ਨਾਹੀ ਨੇਹੁ॥ 25॥ ਫਰੀਦਾ ਮੈ ਭੋਲਾਵਾ ਪਗ ਦਾ ਮਤੁ ਮੈਲੀ ਹੋਇ ਜਾਇ॥ ਗਹਿਲਾ ਰੂਹੁ ਨ ਜਾਣਈ ਸਿਰੁ ਭੀ ਮਿਟੀ ਖਾਇ॥ 26॥ ਫਰੀਦਾ ਸਕਰ ਖੰਡੁ ਨਿਵਾਤ ਗੁੜੁ ਮਾਖਿਓ ਮਾਂਝਾ ਦੁਧੁ॥ ਸਭੇ ਵਸਤੂ ਮਿਠੀਆਂ ਰਬ ਨ ਪੁਜਨਿ ਤੁਧੁ॥ 27॥ ਫਰੀਦਾ ਰੋਟੀ ਮੇਰੀ ਕਾਠ ਕੀ ਲਾਵਣੁ ਮੇਰੀ ਭੁਖ॥ ਜਿਨਾ ਖਾਧੀ ਚੋਪੜੀ ਘਣੇ ਸਹਨਿਗੇ ਦੁਖ॥ 28॥ ਰੁਖੀ ਸੁਖੀ ਖਾਇ ਕੈ ਠੰਢਾ ਪਾਣੀ ਪੀਉ॥ ਫਰੀਦਾ ਦੇਖਿ ਪਰਾਈ ਚੋਪੜੀ ਨਾ ਤਰਸਾਏ ਜੀਉ॥ 29॥ ਅਜੁ ਨ ਸੁਤੀ ਕੰਤ ਸਿਉ ਅੰਗੁ ਮੁੜੇ ਮੁੜਿ ਜਾਇ॥ ਜਾਇ ਪੁਛਹੁ ਡੋਹਾਗਣੀ ਤੁਮ ਕਿਉ ਰੈਣਿ ਵਿਹਾਇ॥ 30॥ ਸਾਹੁਰੈ ਢੋਈ ਨਾ ਲਹੈ ਪੇਈਐ ਨਾਹੀ ਥਾਉ॥ ਪਿਰੁ ਵਾਤੜੀ ਨ ਪੁਛਈ ਧਨ ਸੋਹਾਗਣਿ ਨਾਉ॥ 31॥ ਸਾਹੁਰੈ ਪੇਈਐ ਕੰਤ ਕੀ ਕੰਤੁ ਅਗੰਮੁ ਅਥਾਹੁ॥ ਨਾਨਕ ਸੋ ਸੋਹਾਗਣੀ ਜੁ ਭਾਵੈ ਬੇਪਰਵਾਹ॥ 32॥ ਨਾਤੀ ਧੋਤੀ ਸੰਬਹੀ ਸੁਤੀ ਆਇ ਨਚਿੰਦੁ॥ ਫਰੀਦਾ ਰਹੀ ਸੁ ਬੇੜੀ ਹਿੰਙੁ ਦੀ ਗਈ ਕਥੂਰੀ ਗੰਧੁ॥ 33॥ ਜੋਬਨ ਜਾਂਦੇ ਨਾ ਡਰਾਂ ਜੇ ਸਹ ਪ੍ਰੀਤਿ ਨ ਜਾਇ॥ ਫਰੀਦਾ ਕਿਤੀ ਜੋਬਨ ਪ੍ਰੀਤਿ ਬਿਨੁ ਸੁਕਿ ਗਏ ਕੁਮਲਾਇ॥ 34॥ ਫਰੀਦਾ ਚਿੰਤ ਖਟੋਲਾ ਵਾਣੁ ਦੁਖੁ ਬਿਰਹਿ ਵਿਛਾਵਣ ਲੇਫੁ॥ ਏਹੁ ਹਮਾਰਾ ਜੀਵਣਾ ਤੂ ਸਾਹਿਬ ਸਚੇ ਵੇਖੁ॥ 35॥ ਬਿਰਹਾ ਬਿਰਹਾ ਆਖੀਐ ਬਿਰਹਾ ਤੂ ਸੁਲਤਾਨੁ॥ ਫਰੀਦਾ ਜਿਤੁ ਤਨਿ ਬਿਰਹੁ ਨ ਊਪਜੈ ਸੋ ਤਨੁ ਜਾਣੁ ਮਸਾਨੁ॥ 36॥ ਫਰੀਦਾ ਏ ਵਿਸੁ ਗੰਦਲਾ ਧਰੀਆਂ ਖੰਡੁ ਲਿਵਾੜਿ॥ ਇਕਿ ਰਾਹੇਦੇ ਰਹਿ ਗਏ ਇਕਿ ਰਾਧੀ ਗਏ ਉਜਾੜਿ॥ 37॥ ਫਰੀਦਾ ਚਾਰਿ ਗਵਾਇਆ ਹੰਢਿ ਕੈ ਚਾਰਿ ਗਵਾਇਆ ਸੰਮਿ॥ ਲੇਖਾ ਰਬੁ ਮੰਗੇਸੀਆ ਤੂ ਆਂਹੋ ਕੇਰ੍ਹੇ ਕੰਮਿ॥ 38॥ ਫਰੀਦਾ ਦਰਿ ਦਰਵਾਜੈ ਜਾਇ ਕੈ ਕਿਉ ਡਿਠੋ ਘੜੀਆਲੁ॥ ਏਹੁ ਨਿਦੋਸਾਂ ਮਾਰੀਐ ਹਮ ਦੋਸਾਂ ਦਾ ਕਿਆ ਹਾਲੁ॥ 39॥ ਘੜੀਏ ਘੜੀਏ ਮਾਰੀਐ ਪਹਰੀ ਲਹੈ ਸਜਾਇ॥ ਸੋ ਹੇੜਾ ਘੜੀਆਲ ਜਿਉ ਡੁਖੀ ਰੈਣਿ ਵਿਹਾਇ॥ 40॥ ਬੁਢਾ ਹੋਆ ਸੇਖ ਫਰੀਦੁ ਕੰਬਣਿ ਲਗੀ ਦੇਹ॥ ਜੇ ਸਉ ਵਰਿੑਆ ਜੀਵਣਾ ਭੀ ਤਨੁ ਹੋਸੀ ਖੇਹ॥ 41॥ ਫਰੀਦਾ ਬਾਰਿ ਪਰਾਇਐ ਬੈਸਣਾ ਸਾਂਈ ਮੁਝੈ ਨ ਦੇਹਿ॥ ਜੇ ਤੂ ਏਵੈ ਰਖਸੀ ਜੀਉ ਸਰੀਰਹੁ ਲੇਹਿ॥ 42॥ ਕੰਧਿ ਕੁਹਾੜਾ ਸਿਰਿ ਘੜਾ ਵਣਿ ਕੈ ਸਰੁ ਲੋਹਾਰੁ॥ ਫਰੀਦਾ ਹਉ ਲੋੜੀ ਸਹੁ ਆਪਣਾ ਤੂ ਲੋੜਹਿ ਅੰਗਿਆਰ॥ 43॥ ਫਰੀਦਾ ਇਕਨਾ ਆਟਾ ਅਗਲਾ ਇਕਨਾ ਨਾਹੀ ਲੋਣੁ॥ ਅਗੈ ਗਏ ਸਿੰਞਾਪਸਨਿ ਚੋਟਾਂ ਖਾਸੀ ਕਉਣੁ॥ 44॥ ਪਾਸਿ ਦਮਾਮੇ ਛਤੁ ਸਿਰਿ ਭੇਰੀ ਸਡੋ ਰਡ॥ ਜਾਇ ਸੁਤੇ ਜੀਰਾਣ ਮਹਿ ਥੀਏ ਅਤੀਮਾ ਗਡ॥ 45॥ ਫਰੀਦਾ ਕੋਠੇ ਮੰਡਪ ਮਾੜੀਆ ਉਸਾਰੇਦੇ ਭੀ ਗਏ॥ ਕੂੜਾ ਸਉਦਾ ਕਰਿ ਗਏ ਗੋਰੀ ਆਇ ਪਏ॥ 46॥ ਫਰੀਦਾ ਖਿੰਥੜਿ ਮੇਖਾ ਅਗਲੀਆ ਜਿੰਦੁ ਨ ਕਾਈ ਮੇਖ॥ ਵਾਰੀ ਆਪੋ ਆਪਣੀ ਚਲੇ ਮਸਾਇਕ ਸੇਖ॥ 47॥ ਫਰੀਦਾ ਦੁਹੁ ਦੀਵੀ ਬਲੰਦਿਆ ਮਲਕੁ ਬਹਿਠਾ ਆਇ॥ ਗੜੁ ਲੀਤਾ ਘਟੁ ਲੁਟਿਆ ਦੀਵੜੇ ਗਇਆ ਬੁਝਾਇ॥ 48॥ ਫਰੀਦਾ ਵੇਖੁ ਕਪਾਹੈ ਜਿ ਥੀਆ ਜਿ ਸਿਰਿ ਥੀਆ ਤਿਲਾਹ॥ ਕਮਾਦੈ ਅਰੁ ਕਾਗਦੈ ਕੁੰਨੇ ਕੋਇਲਿਆਹ॥ ਮੰਦੇ ਅਮਲ ਕਰੇਦਿਆ ਏਹ ਸਜਾਇ ਤਿਨਾਹ॥ 49॥ ਫਰੀਦਾ ਕੰਨਿ ਮੁਸਲਾ ਸੂਫੁ ਗਲਿ ਦਿਲਿ ਕਾਤੀ ਗੁੜੁ ਵਾਤਿ॥ ਬਾਹਰਿ ਦਿਸੈ ਚਾਨਣਾ ਦਿਲਿ ਅੰਧਿਆਰੀ ਰਾਤਿ॥ 50॥ ਫਰੀਦਾ ਰਤੀ ਰਤੁ ਨ ਨਿਕਲੈ ਜੇ ਤਨੁ ਚੀਰੈ ਕੋਇ॥ ਜੋ ਤਨ ਰਤੇ ਰਬ ਸਿਉ ਤਿਨ ਤਨਿ ਰਤੁ ਨ ਹੋਇ॥ 51॥ ਮਃ 3॥ ਇਹੁ ਤਨੁ ਸਭੋ ਰਤੁ ਹੈ ਰਤੁ ਬਿਨੁ ਤੰਨੁ ਨ ਹੋਇ॥ ਜੋ ਸਹ ਰਤੇ ਆਪਣੇ ਤਿਤੁ ਤਨਿ ਲੋਭੁ ਰਤੁ ਨ ਹੋਇ॥ ਭੈ ਪਇਐ ਤਨੁ ਖੀਣੁ ਹੋਇ ਲੋਭੁ ਰਤੁ ਵਿਚਹੁ ਜਾਇ॥ ਜਿਉ ਬੈਸੰਤਰਿ ਧਾਤੁ ਸੁਧੁ ਹੋਇ ਤਿਉ ਹਰਿ ਕਾ ਭਉ ਦੁਰਮਤਿ ਮੈਲੁ ਗਵਾਇ॥ ਨਾਨਕ ਤੇ ਜਨ ਸੋਹਣੇ ਜਿ ਰਤੇ ਹਰਿ ਰੰਗੁ ਲਾਇ॥ 52॥ ਫਰੀਦਾ ਸੋਈ ਸਰਵਰੁ ਢੂਢਿ ਲਹੁ ਜਿਥਹੁ ਲਭੀ ਵਥੁ॥ ਛਪੜਿ ਢੂਢੈ ਕਿਆ ਹੋਵੈ ਚਿਕੜਿ ਡੁਬੈ ਹਥੁ॥ 53॥ ਫਰੀਦਾ ਨੰਢੀ ਕੰਤੁ ਨ ਰਾਵਿਓ ਵਡੀ ਥੀ ਮੁਈਆਸੁ॥ ਧਨ ਕੂਕੇਂਦੀ ਗੋਰ ਮੇਂ ਤੈ ਸਹ ਨਾ ਮਿਲੀਆਸੁ॥ 54॥ ਫਰੀਦਾ ਸਿਰੁ ਪਲਿਆ ਦਾੜੀ ਪਲੀ ਮੁਛਾਂ ਭੀ ਪਲੀਆਂ॥ ਰੇ ਮਨ ਗਹਿਲੇ ਬਾਵਲੇ ਮਾਣਹਿ ਕਿਆ ਰਲੀਆਂ॥ 55॥ ਫਰੀਦਾ ਕੋਠੇ ਧੁਕਣੁ ਕੇਤੜਾ ਪਿਰ ਨੀਦੜੀ ਨਿਵਾਰਿ॥ ਜੋ ਦਿਹ ਲਧੇ ਗਾਣਵੇ ਗਏ ਵਿਲਾੜਿ ਵਿਲਾੜਿ॥ 56॥ ਫਰੀਦਾ ਕੋਠੇ ਮੰਡਪ ਮਾੜੀਆ ਏਤੁ ਨ ਲਾਏ ਚਿਤੁ॥ ਮਿਟੀ ਪਈ ਅਤੋਲਵੀ ਕੋਇ ਨ ਹੋਸੀ ਮਿਤੁ॥ 57॥ ਫਰੀਦਾ ਮੰਡਪ ਮਾਲੁ ਨ ਲਾਇ ਮਰਗ ਸਤਾਣੀ ਚਿਤਿ ਧਰਿ॥ ਸਾਈ ਜਾਇ ਸਮਾੑਲਿ ਜਿਥੈ ਹੀ ਤਉ ਵੰਞਣਾ॥ 58॥ ਫਰੀਦਾ ਜਿਨੀੑ ਕੰਮੀ ਨਾਹਿ ਗੁਣ ਤੇ ਕੰਮੜੇ ਵਿਸਾਰਿ॥ ਮਤੁ ਸਰਮਿੰਦਾ ਥੀਵਹੀ ਸਾਂਈ ਦੈ ਦਰਬਾਰਿ॥ 59॥ ਫਰੀਦਾ ਸਾਹਿਬ ਦੀ ਕਰਿ ਚਾਕਰੀ ਦਿਲ ਦੀ ਲਾਹਿ ਭਰਾਂਦਿ॥ ਦਰਵੇਸਾਂ ਨੋ ਲੋੜੀਐ ਰੁਖਾਂ ਦੀ ਜੀਰਾਂਦਿ॥ 60॥ ਫਰੀਦਾ ਕਾਲੇ ਮੈਡੇ ਕਪੜੇ ਕਾਲਾ ਮੈਡਾ ਵੇਸੁ॥ ਗੁਨਹੀ ਭਰਿਆ ਮੈ ਫਿਰਾ ਲੋਕੁ ਕਹੈ ਦਰਵੇਸੁ॥ 61॥ ਤਤੀ ਤੋਇ ਨ ਪਲਵੈ ਜੇ ਜਲਿ ਟੁਬੀ ਦੇਇ॥ ਫਰੀਦਾ ਜੋ ਡੋਹਾਗਣਿ ਰਬ ਦੀ ਝੂਰੇਦੀ ਝੂਰੇਇ॥ 62॥ ਜਾਂ ਕੁਆਰੀ ਤਾ ਚਾਉ ਵੀਵਾਹੀ ਤਾਂ ਮਾਮਲੇ॥ ਫਰੀਦਾ ਏਹੋ ਪਛੋਤਾਉ ਵਤਿ ਕੁਆਰੀ ਨ ਥੀਐ॥ 63॥ ਕਲਰ ਕੇਰੀ ਛਪੜੀ ਆਇ ਉਲਥੇ ਹੰਝ॥ ਚਿੰਜੂ ਬੋੜਨਿੑ ਨਾ ਪੀਵਹਿ ਉਡਣ ਸੰਦੀ ਡੰਝ॥ 64॥ ਹੰਸੁ ਉਡਰਿ ਕੋਧ੍ਰੈ ਪਇਆ ਲੋਕੁ ਵਿਡਾਰਣਿ ਜਾਇ॥ ਗਹਿਲਾ ਲੋਕੁ ਨ ਜਾਣਦਾ ਹੰਸੁ ਨ ਕੋਧ੍ਰਾ ਖਾਇ॥ 65॥ ਚਲਿ ਚਲਿ ਗਈਆਂ ਪੰਖੀਆਂ ਜਿਨੀੑ ਵਸਾਏ ਤਲ॥ ਫਰੀਦਾ ਸਰੁ ਭਰਿਆ ਭੀ ਚਲਸੀ ਥਕੇ ਕਵਲ ਇਕਲ॥ 66॥ ਫਰੀਦਾ ਇਟ ਸਿਰਾਣੇ ਭੁਇ ਸਵਣੁ ਕੀੜਾ ਲੜਿਓ ਮਾਸਿ॥ ਕੇਤੜਿਆ ਜੁਗ ਵਾਪਰੇ ਇਕਤੁ ਪਇਆ ਪਾਸਿ॥ 67॥ ਫਰੀਦਾ ਭੰਨੀ ਘੜੀ ਸਵੰਨਵੀ ਟੁਟੀ ਨਾਗਰ ਲਜੁ॥ ਅਜਰਾਈਲੁ ਫਰੇਸਤਾ ਕੈ ਘਰਿ ਨਾਠੀ ਅਜੁ॥ 68॥ ਫਰੀਦਾ ਭੰਨੀ ਘੜੀ ਸਵੰਨਵੀ ਟੂਟੀ ਨਾਗਰ ਲਜੁ॥ ਜੋ ਸਜਣ ਭੁਇ ਭਾਰੁ ਥੇ ਸੇ ਕਿਉ ਆਵਹਿ ਅਜੁ॥ 69॥ ਫਰੀਦਾ ਬੇ ਨਿਵਾਜਾ ਕੁਤਿਆ ਏਹ ਨ ਭਲੀ ਰੀਤਿ॥ ਕਬਹੀ ਚਲਿ ਨ ਆਇਆ ਪੰਜੇ ਵਖਤ ਮਸੀਤਿ॥ 70॥ ਉਠੁ ਫਰੀਦਾ ਉਜੂ ਸਾਜਿ ਸੁਬਹ ਨਿਵਾਜ ਗੁਜਾਰਿ॥ ਜੋ ਸਿਰੁ ਸਾਂਈ ਨਾ ਨਿਵੈ ਸੋ ਸਿਰੁ ਕਪਿ ਉਤਾਰਿ॥ 71॥ ਜੋ ਸਿਰੁ ਸਾਈ ਨਾ ਨਿਵੈ ਸੋ ਸਿਰੁ ਕੀਜੈ ਕਾਂਇ॥ ਕੁੰਨੇ ਹੇਠਿ ਜਲਾਈਐ ਬਾਲਣ ਸੰਦੈ ਥਾਇ॥ 72॥ ਫਰੀਦਾ ਕਿਥੈ ਤੈਡੇ ਮਾਪਿਆ ਜਿਨੀੑ ਤੂ ਜਣਿਓਹਿ॥ ਤੈ ਪਾਸਹੁ ਓਇ ਲਦਿ ਗਏ ਤੂੰ ਅਜੈ ਨ ਪਤੀਣੋਹਿ॥ 73॥ ਫਰੀਦਾ ਮਨੁ ਮੈਦਾਨੁ ਕਰਿ ਟੋਏ ਟਿਬੇ ਲਾਹਿ॥ ਅਗੈ ਮੂਲਿ ਨ ਆਵਸੀ ਦੋਜਕ ਸੰਦੀ ਭਾਹਿ॥ 74॥ ਮਹਲਾ 5॥ ਫਰੀਦਾ ਖਾਲਕੁ ਖਲਕ ਮਹਿ ਖਲਕ ਵਸੈ ਰਬ ਮਾਹਿ॥ ਮੰਦਾ ਕਿਸ ਨੋ ਆਖੀਐ ਜਾਂ ਤਿਸੁ ਬਿਨੁ ਕੋਈ ਨਾਹਿ॥ 75॥ ਫਰੀਦਾ ਜਿ ਦਿਹਿ ਨਾਲਾ ਕਪਿਆ ਜੇ ਗਲੁ ਕਪਹਿ ਚੁਖ॥ ਪਵਨਿ ਨ ਇਤੀ ਮਾਮਲੇ ਸਹਾਂ ਨ ਇਤੀ ਦੁਖ॥ 76॥ ਚਬਣ ਚਲਣ ਰਤੰਨ ਸੇ ਸੁਣੀਅਰ ਬਹਿ ਗਏ॥ ਹੇੜੇ ਮੁਤੀ ਧਾਹ ਸੇ ਜਾਨੀ ਚਲਿ ਗਏ॥ 77॥ ਫਰੀਦਾ ਬੁਰੇ ਦਾ ਭਲਾ ਕਰਿ ਗੁਸਾ ਮਨਿ ਨ ਹਢਾਇ॥ ਦੇਹੀ ਰੋਗੁ ਨ ਲਗਈ ਪਲੈ ਸਭੁ ਕਿਛੁ ਪਾਇ॥ 78॥ ਫਰੀਦਾ ਪੰਖ ਪਰਾਹੁਣੀ ਦੁਨੀ ਸੁਹਾਵਾ ਬਾਗੁ॥ ਨਉਬਤਿ ਵਜੀ ਸੁਬਹ ਸਿਉ ਚਲਣ ਕਾ ਕਰਿ ਸਾਜੁ॥ 79॥ ਫਰੀਦਾ ਰਾਤਿ ਕਥੂਰੀ ਵੰਡੀਐ ਸੁਤਿਆ ਮਿਲੈ ਨ ਭਾਉ॥ ਜਿੰਨਾੑ ਨੈਣ ਨੀਦ੍ਰਾਵਲੇ ਤਿੰਨਾੑ ਮਿਲਣੁ ਕੁਆਉ॥ 80॥ ਫਰੀਦਾ ਮੈ ਜਾਨਿਆ ਦੁਖੁ ਮੁਝ ਕੂ ਦੁਖੁ ਸਬਾਇਐ ਜਗਿ॥ ਊਚੇ ਚੜਿ ਕੈ ਦੇਖਿਆ ਤਾਂ ਘਰਿ ਘਰਿ ਏਹਾ ਅਗਿ॥ 81॥ ਮਹਲਾ 5॥ ਫਰੀਦਾ ਭੂਮਿ ਰੰਗਾਵਲੀ ਮੰਝਿ ਵਿਸੂਲਾ ਬਾਗ॥ ਜੋ ਜਨ ਪੀਰਿ ਨਿਵਾਜਿਆ ਤਿੰਨਾੑ ਅੰਚ ਨ ਲਾਗ॥ 82॥ ਮਹਲਾ 5॥ ਫਰੀਦਾ ਉਮਰ ਸੁਹਾਵੜੀ ਸੰਗਿ ਸੁਵੰਨੜੀ ਦੇਹ॥ ਵਿਰਲੇ ਕੇਈ ਪਾਈਅਨਿ ਜਿੰਨਾੑ ਪਿਆਰੇ ਨੇਹ॥ 83॥ ਕੰਧੀ ਵਹਣ ਨ ਢਾਹਿ ਤਉ ਭੀ ਲੇਖਾ ਦੇਵਣਾ॥ ਜਿਧਰਿ ਰਬ ਰਜਾਇ ਵਹਣੁ ਤਿਦਾਊ ਗੰਉ ਕਰੇ॥ 84॥ ਫਰੀਦਾ ਡੁਖਾ ਸੇਤੀ ਦਿਹੁ ਗਇਆ ਸੂਲਾਂ ਸੇਤੀ ਰਾਤਿ॥ ਖੜਾ ਪੁਕਾਰੇ ਪਾਤਣੀ ਬੇੜਾ ਕਪਰ ਵਾਤਿ॥ 85॥ ਲੰਮੀ ਲੰਮੀ ਨਦੀ ਵਹੈ ਕੰਧੀ ਕੇਰੈ ਹੇਤਿ॥ ਬੇੜੇ ਨੋ ਕਪਰੁ ਕਿਆ ਕਰੇ ਜੇ ਪਾਤਣ ਰਹੈ ਸੁਚੇਤਿ॥ 86॥ ਫਰੀਦਾ ਗਲੀ ਸੁ ਸਜਣ ਵੀਹ ਇਕੁ ਢੂੰਢੇਦੀ ਨ ਲਹਾਂ॥ ਧੁਖਾਂ ਜਿਉ ਮਾਂਲੀਹ ਕਾਰਣਿ ਤਿੰਨਾੑ ਮਾ ਪਿਰੀ॥ 87॥ ਫਰੀਦਾ ਇਹੁ ਤਨੁ ਭਉਕਣਾ ਨਿਤ ਨਿਤ ਦੁਖੀਐ ਕਉਣੁ॥ ਕੰਨੀ ਬੁਜੇ ਦੇ ਰਹਾਂ ਕਿਤੀ ਵਗੈ ਪਉਣੁ॥ 88॥ ਫਰੀਦਾ ਰਬ ਖਜੂਰੀ ਪਕੀਆਂ ਮਾਖਿਅ ਨਈ ਵਹੰਨਿੑ॥ ਜੋ ਜੋ ਵੰਞੈਂ ਡੀਹੜਾ ਸੋ ਉਮਰ ਹਥ ਪਵੰਨਿ॥ 89॥ ਫਰੀਦਾ ਤਨੁ ਸੁਕਾ ਪਿੰਜਰੁ ਥੀਆ ਤਲੀਆਂ ਖੂੰਡਹਿ ਕਾਗ॥ ਅਜੈ ਸੁ ਰਬੁ ਨ ਬਾਹੁੜਿਓ ਦੇਖੁ ਬੰਦੇ ਕੇ ਭਾਗ॥ 90॥ ਕਾਗਾ ਕਰੰਗ ਢੰਢੋਲਿਆ ਸਗਲਾ ਖਾਇਆ ਮਾਸੁ॥ ਏ ਦੁਇ ਨੈਨਾ ਮਤਿ ਛੁਹਉ ਪਿਰ ਦੇਖਨ ਕੀ ਆਸ॥ 91॥ ਕਾਗਾ ਚੂੰਡਿ ਨ ਪਿੰਜਰਾ ਬਸੈ ਤ ਉਡਰਿ ਜਾਹਿ॥ ਜਿਤੁ ਪਿੰਜਰੈ ਮੇਰਾ ਸਹੁ ਵਸੈ ਮਾਸੁ ਨ ਤਿਦੂ ਖਾਹਿ॥ 92॥ ਫਰੀਦਾ ਗੋਰ ਨਿਮਾਣੀ ਸਡੁ ਕਰੇ ਨਿਘਰਿਆ ਘਰਿ ਆਉ॥ ਸਰਪਰ ਮੈਥੈ ਆਵਣਾ ਮਰਣਹੁ ਨ ਡਰਿਆਹੁ॥ 93॥ ਏਨੀ ਲੋਇਣੀ ਦੇਖਦਿਆ ਕੇਤੀ ਚਲਿ ਗਈ॥ ਫਰੀਦਾ ਲੋਕਾਂ ਆਪੋ ਆਪਣੀ ਮੈ ਆਪਣੀ ਪਈ॥ 94॥ ਆਪੁ ਸਵਾਰਹਿ ਮੈ ਮਿਲਹਿ ਮੈ ਮਿਲਿਆ ਸੁਖੁ ਹੋਇ॥ ਫਰੀਦਾ ਜੇ ਤੂ ਮੇਰਾ ਹੋਇ ਰਹਹਿ ਸਭੁ ਜਗੁ ਤੇਰਾ ਹੋਇ॥ 95॥ ਕੰਧੀ ਉਤੈ ਰੁਖੜਾ ਕਿਚਰਕੁ ਬੰਨੈ ਧੀਰੁ॥ ਫਰੀਦਾ ਕਚੈ ਭਾਂਡੈ ਰਖੀਐ ਕਿਚਰੁ ਤਾਈ ਨੀਰੁ॥ 96॥ ਫਰੀਦਾ ਮਹਲ ਨਿਸਖਣ ਰਹਿ ਗਏ ਵਾਸਾ ਆਇਆ ਤਲਿ॥ ਗੋਰਾਂ ਸੇ ਨਿਮਾਣੀਆ ਬਹਸਨਿ ਰੂਹਾਂ ਮਲਿ॥ ਆਖੀਂ ਸੇਖਾ ਬੰਦਗੀ ਚਲਣੁ ਅਜੁ ਕਿ ਕਲਿ॥ 97॥ ਫਰੀਦਾ ਮਉਤੈ ਦਾ ਬੰਨਾ ਏਵੈ ਦਿਸੈ ਜਿਉ ਦਰੀਆਵੈ ਢਾਹਾ॥ ਅਗੈ ਦੋਜਕੁ ਤਪਿਆ ਸੁਣੀਐ ਹੂਲ ਪਵੈ ਕਾਹਾਹਾ॥ ਇਕਨਾ ਨੋ ਸਭ ਸੋਝੀ ਆਈ ਇਕਿ ਫਿਰਦੇ ਵੇਪਰਵਾਹਾ॥ ਅਮਲ ਜਿ ਕੀਤਿਆ ਦੁਨੀ ਵਿਚਿ ਸੇ ਦਰਗਹ ਓਗਾਹਾ॥ 98॥ ਫਰੀਦਾ ਦਰੀਆਵੈ ਕੰਨੈੑ ਬਗੁਲਾ ਬੈਠਾ ਕੇਲ ਕਰੇ॥ ਕੇਲ ਕਰੇਦੇ ਹੰਝ ਨੋ ਅਚਿੰਤੇ ਬਾਜ ਪਏ॥ ਬਾਜ ਪਏ ਤਿਸੁ ਰਬ ਦੇ ਕੇਲਾਂ ਵਿਸਰੀਆਂ॥ ਜੋ ਮਨਿ ਚਿਤਿ ਨ ਚੇਤੇ ਸਨਿ ਸੋ ਗਾਲੀ ਰਬ ਕੀਆਂ॥ 99॥ ਸਾਢੇ ਤ੍ਰੈ ਮਣ ਦੇਹੁਰੀ ਚਲੈ ਪਾਣੀ ਅੰਨਿ॥ ਆਇਓ ਬੰਦਾ ਦੁਨੀ ਵਿਚਿ ਵਤਿ ਆਸੂਣੀ ਬੰਨਿੑ॥ ਮਲਕਲ ਮਉਤ ਜਾਂ ਆਵਸੀ ਸਭ ਦਰਵਾਜੇ ਭੰਨਿ॥ ਤਿਨਾੑ ਪਿਆਰਿਆ ਭਾਈਆਂ ਅਗੈ ਦਿਤਾ ਬੰਨਿੑ॥ ਵੇਖਹੁ ਬੰਦਾ ਚਲਿਆ ਚਹੁ ਜਣਿਆ ਦੈ ਕੰਨਿੑ॥ ਫਰੀਦਾ ਅਮਲ ਜਿ ਕੀਤੇ ਦੁਨੀ ਵਿਚਿ ਦਰਗਹ ਆਏ ਕੰਮਿ॥ 100॥ ਫਰੀਦਾ ਹਉ ਬਲਿਹਾਰੀ ਤਿਨੑ ਪੰਖੀਆ ਜੰਗਲਿ ਜਿੰਨਾੑ ਵਾਸੁ॥ ਕਕਰੁ ਚੁਗਨਿ ਥਲਿ ਵਸਨਿ ਰਬ ਨ ਛੋਡਨਿ ਪਾਸੁ॥ 101॥ ਫਰੀਦਾ ਰੁਤਿ ਫਿਰੀ ਵਣੁ ਕੰਬਿਆ ਪਤ ਝੜੇ ਝੜਿ ਪਾਹਿ॥ ਚਾਰੇ ਕੁੰਡਾ ਢੂੰਢੀਆਂ ਰਹਣੁ ਕਿਥਾਊ ਨਾਹਿ॥ 102॥ ਫਰੀਦਾ ਪਾੜਿ ਪਟੋਲਾ ਧਜ ਕਰੀ ਕੰਬਲੜੀ ਪਹਿਰੇਉ॥ ਜਿਨੀੑ ਵੇਸੀ ਸਹੁ ਮਿਲੈ ਸੇਈ ਵੇਸ ਕਰੇਉ॥ 103॥ ਮਃ 3॥ ਕਾਇ ਪਟੋਲਾ ਪਾੜਤੀ ਕੰਬਲੜੀ ਪਹਿਰੇਇ॥ ਨਾਨਕ ਘਰ ਹੀ ਬੈਠਿਆ ਸਹੁ ਮਿਲੈ ਜੇ ਨੀਅਤਿ ਰਾਸਿ ਕਰੇਇ॥ 104॥ ਮਃ 5॥ ਫਰੀਦਾ ਗਰਬੁ ਜਿਨਾੑ ਵਡਿਆਈਆ ਧਨਿ ਜੋਬਨਿ ਆਗਾਹ॥ ਖਾਲੀ ਚਲੇ ਧਣੀ ਸਿਉ ਟਿਬੇ ਜਿਉ ਮੀਹਾਹੁ॥ 105॥ ਫਰੀਦਾ ਤਿਨਾ ਮੁਖ ਡਰਾਵਣੇ ਜਿਨਾ ਵਿਸਾਰਿਓਨੁ ਨਾਉ॥ ਐਥੈ ਦੁਖ ਘਣੇਰਿਆ ਅਗੈ ਠਉਰ ਨ ਠਾਉ॥ 106॥ ਫਰੀਦਾ ਪਿਛਲ ਰਾਤਿ ਨ ਜਾਗਿਓਹਿ ਜੀਵਦੜੋ ਮੁਇਓਹਿ॥ ਜੇ ਤੈ ਰਬੁ ਵਿਸਾਰਿਆ ਤ ਰਬਿ ਨ ਵਿਸਰਿਓਹਿ॥ 107॥ ਮਃ 5॥ ਫਰੀਦਾ ਕੰਤੁ ਰੰਗਾਵਲਾ ਵਡਾ ਵੇਮੁਹਤਾਜੁ॥ ਅਲਹ ਸੇਤੀ ਰਤਿਆ ਏਹੁ ਸਚਾਵਾਂ ਸਾਜੁ॥ 108॥ ਮਃ 5॥ ਫਰੀਦਾ ਦੁਖੁ ਸੁਖੁ ਇਕੁ ਕਰਿ ਦਿਲ ਤੇ ਲਾਹਿ ਵਿਕਾਰੁ॥ ਅਲਹ ਭਾਵੈ ਸੋ ਭਲਾ ਤਾਂ ਲਭੀ ਦਰਬਾਰੁ॥ 109॥ ਮਃ 5॥ ਫਰੀਦਾ ਦੁਨੀ ਵਜਾਈ ਵਜਦੀ ਤੂੰ ਭੀ ਵਜਹਿ ਨਾਲਿ॥ ਸੋਈ ਜੀਉ ਨ ਵਜਦਾ ਜਿਸੁ ਅਲਹੁ ਕਰਦਾ ਸਾਰ॥ 110॥ ਮਃ 5॥ ਫਰੀਦਾ ਦਿਲੁ ਰਤਾ ਇਸੁ ਦੁਨੀ ਸਿਉ ਦੁਨੀ ਨ ਕਿਤੈ ਕੰਮਿ॥ ਮਿਸਲ ਫਕੀਰਾਂ ਗਾਖੜੀ ਸੁ ਪਾਈਐ ਪੂਰ ਕਰੰਮਿ॥ 111॥ ਪਹਿਲੈ ਪਹਰੈ ਫੁਲੜਾ ਫਲੁ ਭੀ ਪਛਾ ਰਾਤਿ॥ ਜੋ ਜਾਗੰਨਿੑ ਲਹੰਨਿ ਸੇ ਸਾਈ ਕੰਨੋ ਦਾਤਿ॥ 112॥ ਦਾਤੀ ਸਾਹਿਬ ਸੰਦੀਆ ਕਿਆ ਚਲੈ ਤਿਸੁ ਨਾਲਿ॥ ਇਕਿ ਜਾਗੰਦੇ ਨਾ ਲਹਨਿੑ ਇਕਨਾੑ ਸੁਤਿਆ ਦੇਇ ਉਠਾਲਿ॥ 113॥ ਢੂਢੇਦੀਏ ਸੁਹਾਗ ਕੂ ਤਉ ਤਨਿ ਕਾਈ ਕੋਰ॥ ਜਿਨਾੑ ਨਾਉ ਸੁਹਾਗਣੀ ਤਿਨਾੑ ਝਾਕ ਨ ਹੋਰ॥ 114॥ ਸਬਰ ਮੰਝ ਕਮਾਣ ਏ ਸਬਰੁ ਕਾ ਨੀਹਣੋ॥ ਸਬਰ ਸੰਦਾ ਬਾਣੁ ਖਾਲਕੁ ਖਤਾ ਨ ਕਰੀ॥ 115॥ ਸਬਰ ਅੰਦਰਿ ਸਾਬਰੀ ਤਨੁ ਏਵੈ ਜਾਲੇਨਿੑ॥ ਹੋਨਿ ਨਜੀਕਿ ਖੁਦਾਇ ਦੈ ਭੇਤੁ ਨ ਕਿਸੈ ਦੇਨਿ॥ 116॥ ਸਬਰੁ ਏਹੁ ਸੁਆਉ ਜੇ ਤੂੰ ਬੰਦਾ ਦਿੜੁ ਕਰਹਿ॥ ਵਧਿ ਥੀਵਹਿ ਦਰੀਆਉ ਟੁਟਿ ਨ ਥੀਵਹਿ ਵਾਹੜਾ॥ 117॥ ਫਰੀਦਾ ਦਰਵੇਸੀ ਗਾਖੜੀ ਚੋਪੜੀ ਪਰੀਤਿ॥ ਇਕਨਿ ਕਿਨੈ ਚਾਲੀਐ ਦਰਵੇਸਾਵੀ ਰੀਤਿ॥ 118॥ ਤਨੁ ਤਪੈ ਤਨੂਰ ਜਿਉ ਬਾਲਣੁ ਹਡ ਬਲੰਨਿੑ॥ ਪੈਰੀ ਥਕਾਂ ਸਿਰਿ ਜੁਲਾਂ ਜੇ ਮੂੰ ਪਿਰੀ ਮਿਲੰਨਿੑ॥ 119॥ ਤਨੁ ਨ ਤਪਾਇ ਤਨੂਰ ਜਿਉ ਬਾਲਣੁ ਹਡ ਨ ਬਾਲਿ॥ ਸਿਰਿ ਪੈਰੀ ਕਿਆ ਫੇੜਿਆ ਅੰਦਰਿ ਪਿਰੀ ਨਿਹਾਲਿ॥ 120॥ ਹਉ ਢੂਢੇਦੀ ਸਜਣਾ ਸਜਣੁ ਮੈਡੇ ਨਾਲਿ॥ ਨਾਨਕ ਅਲਖੁ ਨ ਲਖੀਐ ਗੁਰਮੁਖਿ ਦੇਇ ਦਿਖਾਲਿ॥ 121॥ ਹੰਸਾ ਦੇਖਿ ਤਰੰਦਿਆ ਬਗਾ ਆਇਆ ਚਾਉ॥ ਡੁਬਿ ਮੁਏ ਬਗ ਬਪੁੜੇ ਸਿਰੁ ਤਲਿ ਉਪਰਿ ਪਾਉ॥ 122॥ ਮੈ ਜਾਣਿਆ ਵਡ ਹੰਸੁ ਹੈ ਤਾਂ ਮੈ ਕੀਤਾ ਸੰਗੁ॥ ਜੇ ਜਾਣਾ ਬਗੁ ਬਪੁੜਾ ਜਨਮਿ ਨ ਭੇੜੀ ਅੰਗੁ॥ 123॥ ਕਿਆ ਹੰਸੁ ਕਿਆ ਬਗੁਲਾ ਜਾ ਕਉ ਨਦਰਿ ਧਰੇ॥ ਜੇ ਤਿਸੁ ਭਾਵੈ ਨਾਨਕਾ ਕਾਗਹੁ ਹੰਸੁ ਕਰੇ॥ 124॥ ਸਰਵਰ ਪੰਖੀ ਹੇਕੜੋ ਫਾਹੀਵਾਲ ਪਚਾਸ॥ ਇਹੁ ਤਨੁ ਲਹਰੀ ਗਡੁ ਥਿਆ ਸਚੇ ਤੇਰੀ ਆਸ॥ 125॥ ਕਵਣੁ ਸੁ ਅਖਰੁ ਕਵਣੁ ਗੁਣੁ ਕਵਣੁ ਸੁ ਮਣੀਆ ਮੰਤੁ॥ ਕਵਣੁ ਸੁ ਵੇਸੋ ਹਉ ਕਰੀ ਜਿਤੁ ਵਸਿ ਆਵੈ ਕੰਤੁ॥ 126॥ ਨਿਵਣੁ ਸੁ ਅਖਰੁ ਖਵਣੁ ਗੁਣੁ ਜਿਹਬਾ ਮਣੀਆ ਮੰਤੁ॥ ਏ ਤ੍ਰੈ ਭੈਣੇ ਵੇਸ ਕਰਿ ਤਾਂ ਵਸਿ ਆਵੀ ਕੰਤੁ॥ 127॥ ਮਤਿ ਹੋਦੀ ਹੋਇ ਇਆਣਾ॥ ਤਾਣ ਹੋਦੇ ਹੋਇ ਨਿਤਾਣਾ॥ ਅਣਹੋਦੇ ਆਪੁ ਵੰਡਾਏ॥ ਕੋ ਐਸਾ ਭਗਤੁ ਸਦਾਏ॥ 128॥ ਇਕੁ ਫਿਕਾ ਨ ਗਾਲਾਇ ਸਭਨਾ ਮੈ ਸਚਾ ਧਣੀ॥ ਹਿਆਉ ਨ ਕੈਹੀ ਠਾਹਿ ਮਾਣਕ ਸਭ ਅਮੋਲਵੇ॥ 129॥ ਸਭਨਾ ਮਨ ਮਾਣਿਕ ਠਾਹਣੁ ਮੂਲਿ ਮਚਾਂਗਵਾ॥ ਜੇ ਤਉ ਪਿਰੀਆ ਦੀ ਸਿਕ ਹਿਆਉ ਨ ਠਾਹੇ ਕਹੀ ਦਾ॥ 130॥




.